ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਤੋਹਫੇ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਸਕਿੱਟਾਂ ਆਦਿ ਪੇਸ਼ ਕੀਤੀਆਂ। ਸਕੂਲ...
Advertisement
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਤੋਹਫੇ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਸਕਿੱਟਾਂ ਆਦਿ ਪੇਸ਼ ਕੀਤੀਆਂ। ਸਕੂਲ ਦੇ ਹੋਣਹਾਰ ਵਿਦਿਆਰਥੀ ਜਗਦੀਪ ਸਿੰਘ ਨੂੰ ‘ਮਿਸਟਰ ਬੀ ਬੀ ਐੱਸ ਬੀ ਸਕੂਲ’ ਅਤੇ ਵਿਦਿਆਰਥਣ ਕਰਮਜੀਤ ਕੌਰ ਨੂੰ ‘ਮਿਸ ਬੀ ਬੀ ਐੱਸ ਬੀ ਸਕੂਲ’ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਜੋਬਨਪ੍ਰੀਤ ਸਿੰਘ ਨੂੰ ਸਭ ਤੋਂ ਵੱਧ ਹਾਜ਼ਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਜਦਕਿ ਅਨੁਸ਼ਾਸਨ ਵਿੱਚ ਰਹਿਣ ਵਾਲੀ ਵਿਦਿਆਰਥਣ ਰਮਨਪ੍ਰੀਤ ਕੌਰ, ਰਮਨਦੀਪ ਕੌਰ ਅਤੇ ਆਲ ਰਾਊਂਡਰ ਅਰਸ਼ਪ੍ਰੀਤ ਕੌਰ, ਕਿਰਨਜੋਤ ਕੌਰ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਪ੍ਰਦੁੱਮਣ ਸਿੰਘ ਵਿਰਕ, ਸਮੂਹ ਮੈਨੇਜਮੈਂਟ ਕਮੇਟੀ ਮੈਂਬਰ, ਪ੍ਰਿੰਸੀਪਲ ਸੁਨੀਤਾ ਰਾਣੀ ਅਤੇ ਅਧਿਆਪਕ ਹਾਜ਼ਰ ਸਨ।
Advertisement
Advertisement
×

