ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫਰੀਦਕੋਟ ਦਾ ਤਾਪਮਾਨ ਚਾਰ ਡਿਗਰੀ ਸੈਲਸੀਅਸ; ਹਰਿਆਣਾ ’ਚ ਹਿਸਾਰ ਸਭ ਤੋਂ ਠੰਡਾ

ਪੰਜਾਬ ਦੇ ਫਰੀਦਕੋਟ ਵਿੱਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਦੇ ਹਿਸਾਰ ਵਿੱਚ ਸਭ ਤੋਂ ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਚਾਰ ਡਿਗਰੀ ਸੈਲਸੀਅਸ...
ਸੰਕੇਤਕ ਤਸਵੀਰ।
Advertisement

ਪੰਜਾਬ ਦੇ ਫਰੀਦਕੋਟ ਵਿੱਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਦੇ ਹਿਸਾਰ ਵਿੱਚ ਸਭ ਤੋਂ ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਚਾਰ ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ, ਫਰੀਦਕੋਟ ਪੰਜਾਬ ਦਾ ਸਭ ਤੋਂ ਠੰਡਾ ਸਥਾਨ ਰਿਹਾ। ਫਰੀਦਕੋਟ ਵਿੱਚ ਸੋਮਵਾਰ ਨੂੰ ਵੀ ਪੰਜਾਬ ਦਾ ਸਭ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

Advertisement

ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ, ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਚੋਂ, ਬਠਿੰਡਾ ਵਿੱਚ 5.6 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 7 ਡਿਗਰੀ, ਅੰਮ੍ਰਿਤਸਰ ਵਿੱਚ 7.8 ਡਿਗਰੀ, ਲੁਧਿਆਣਾ ਵਿੱਚ 7.4 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉੱਧਰ ਦੂਜੇ ਪਾਸੇ ਹਰਿਆਣਾ ਦੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਹੋਰ ਸ਼ਹਿਰਾਂ ਵਿੱਚ ਤਾਪਮਾਨ ਇਸ ਤਰ੍ਹਾਂ ਰਿਹਾ ਗੁਰੂਗ੍ਰਾਮ 9.8 ਡਿਗਰੀ ਸੈਲਸੀਅਸ, ਕਰਨਾਲ 8 ਡਿਗਰੀ, ਅੰਬਾਲਾ 10.3 ਡਿਗਰੀ ਸੈਲਸੀਅਸ, ਰੋਹਤਕ ਵਿੱਚ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement
Tags :
Cold waveFaridkot temperatureFour degrees CelsiusHaryana WeatherHisar coldestNorth India coldPunjab weathertemperature dropweather newsWinter weather update
Show comments