ਕਿਸਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਖ਼ੁਦਕੁਸ਼ੀ
ਏਲਨਾਬਾਦ: ਪਿੰਡ ਧੋਤੜ ਵਿੱਚ ਇੱਕ ਕਿਸਾਨ ਨੇ ਖੇਤ ਵਿੱਚ ਬਣੀ ਪਾਣੀ ਵਾਲੀ ਡਿੱਗੀ ਵਿੱਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ ਹੈ। ਐੱਸਆਈ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਧੋਤੜ ਵਿੱਚ ਰਾਜੇਸ਼ ਦੇ ਖੇਤ ਵਿੱਚ ਬਣੀ ਪਾਣੀ ਵਾਲੀ ਡਿੱਗੀ ਵਿੱਚ ਛਾਲ ਮਾਰ...
Advertisement
ਏਲਨਾਬਾਦ: ਪਿੰਡ ਧੋਤੜ ਵਿੱਚ ਇੱਕ ਕਿਸਾਨ ਨੇ ਖੇਤ ਵਿੱਚ ਬਣੀ ਪਾਣੀ ਵਾਲੀ ਡਿੱਗੀ ਵਿੱਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ ਹੈ। ਐੱਸਆਈ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਧੋਤੜ ਵਿੱਚ ਰਾਜੇਸ਼ ਦੇ ਖੇਤ ਵਿੱਚ ਬਣੀ ਪਾਣੀ ਵਾਲੀ ਡਿੱਗੀ ਵਿੱਚ ਛਾਲ ਮਾਰ ਕੇ ਇੱਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਭਾਲ ਸਿੰਘ (45) ਵਾਸੀ ਧੋਤੜ ਵਜੋਂ ਹੋਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਪੋਸਟਮਾਰਟਮ ਲਈ ਸਿਰਸਾ ਦੇ ਨਾਗਰਿਕ ਹਸਪਤਾਲ ਪਹੁੰਚਾਈ ਅਤੇ ਇਸ ਮਗਰੋਂ ਵਾਰਿਸਾਂ ਨੂੰ ਸੌਂਪ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਰੂਪ ’ਚ ਪ੍ਰੇਸ਼ਾਨ ਚੱਲ ਰਿਹਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਬਿਆਨਾਂ ’ਤੇ ਪੁਲੀਸ ਵੱਲੋਂ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ। -ਪੱਤਰ ਪ੍ਰੇਰਕ
Advertisement
Advertisement
×

