ਨਿੱਜੀ ਪੱਤਰ ਪ੍ਰੇਰਕ
ਸਿਰਸਾ, 13 ਅਕਤੂਬਰ
ਇੱਥੋਂ ਦੇ ਪਿੰਡ ਨਾਨੂਆਣਾ ਵਿੱਚ ਸਪਰੇਅ ਚੜ੍ਹਨ ਕਾਰਨ ਕਿਸਾਨ ਦੀ ਮੌਤ ਹੋ ਗਈ। ਪੋਸਟ ਮਾਰਟਮ ਮਗਰੋਂ ਮ੍ਰਿਤਕ ਦੀ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਾਨੂਆਣਾ ਵਾਸੀ ਲਵਪ੍ਰੀਤ ਬੀਤੇ ਦਿਨ ਆਪਣੇ ਖੇਤ ’ਚ ਫ਼ਸਲ ’ਤੇ ਸਪਰੇਅ ਕਰ ਰਿਹਾ ਸੀ ਤਾਂ ਉਸ ਨੂੰ ਸਪਰੇਅ ਦਾ ਅਸਰ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮ੍ਰਿਤਕ ਦੀ ਦੇਹ ਪੋਸਟ ਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ। ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।