DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨ ਆਗੂ ਇਕਬਾਲ ਸਿੰਘ ਪਥਰਾਲਾ ਨੇ ਖੁਦ ਨੂੰ ਮਾਰੀ ਗੋਲੀ; ਹੋਈ ਮੋੌਤ

ਪਤਨੀ ਨੇ ਦੱਸਿਆ ਹਾਦਸਾ; ਕਿਸਾਨ ਅੰਦੋਲਨ ਦੇ ਸਥਾਨਕ ਸੰਘਰਸ਼ ਵਿੱਚ ਨਿਭਾਈ ਸੀ ਅਹਿਮ ਭੂਮਿਕਾ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਕਿਸਾਨ ਆਗੂ ਇਕਬਾਲ ਸਿੰਘ ਪਥਰਾਲਾ ।
Advertisement

ਪੰਜਾਬ ਦੀ ਹੱਦ ਨਾਲ ਲੱਗਦੇ ਪਿੰਡ ਪਥਰਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੰਗਤ ਬਲਾਕ ਪ੍ਰਧਾਨ ਅਤੇ ਮਸ਼ਹੂਰ ਕਿਸਾਨ ਆਗੂ ਇਕਬਾਲ ਸਿੰਘ ਪਥਰਾਲਾ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਦਰਦਨਾਕ ਘਟਨਾ ਬੀਤੀ ਰਾਤ ਪਿੰਡ ਸਿੰਘੇਵਾਲਾ ਰੋਡ ਸਥਿਤ ਉਨ੍ਹਾਂ ਦੀ ਢਾਣੀ ਵਿੱਚ ਬਣੇ ਮਕਾਨ ਦੇ ਵੇੜ੍ਹੇ ਵਿੱਚ ਵਾਪਰੀ।

ਮਿਲੀ ਜਾਣਕਾਰੀ ਅਨੁਸਾਰ, ਇਕਬਾਲ ਸਿੰਘ ਪਥਰਾਲਾ ਨੇ ਆਪਣੀ ਲਾਇਸੰਸੀ 12 ਬੋਰ ਦੀ ਬੰਦੂਕ ਨਾਲ ਕਥਿਤ ਤੌਰ ’ਤੇ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦੇ ਸਮੇਂ ਉਨ੍ਹਾਂ ਦੀ ਪਤਨੀ ਅਤੇ ਬੇਟੀ ਘਰ ਦੇ ਅੰਦਰ ਹੀ ਮੌਜੂਦ ਸਨ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਉਹ ਬਾਹਰ ਆਏ ਤਾਂ ਇਕਬਾਲ ਸਿੰਘ ਖੂਨ ਨਾਲ ਲੱਥਪੱਥ ਪਏ ਸਨ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ।

Advertisement

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਬੰਦੂਕ ਦੀ ਨਾਲ ਠੋਡੀ ਦੇ ਹੇਠਾਂ ਰੱਖ ਕੇ ਘੋੜਾ ਦਬਾਇਆ, ਜਿਸ ਕਾਰਨ ਗੋਲੀ ਸਿਰ ਦੇ ਆਰ-ਪਾਰ ਨਿਕਲ ਗਈ। ਸੂਚਨਾ ਮਿਲਦਿਆਂ ਹੀ ਪਥਰਾਲਾ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੇਟੀਆਂ ਛੱਡ ਗਏ ਹਨ, ਜਿਨ੍ਹਾਂ ਵਿੱਚੋਂ ਦੋ ਵਿਆਹੀਆਂ ਹੋਈਆਂ ਹਨ।

Advertisement

ਇਕਬਾਲ ਸਿੰਘ ਪਥਰਾਲਾ ਪੰਜਾਬ ਅਤੇ ਹਰਿਆਣਾ ਦੇ ਸਰਹੱਦੀ ਖੇਤਰ ਵਿੱਚ ਇੱਕ ਜੁਝਾਰੂ ਅਤੇ ਨਿਡਰ ਕਿਸਾਨ ਆਗੂ ਵਜੋਂ ਜਾਣੇ ਜਾਂਦੇ ਸਨ। ਖੇਤੀ ਕਾਨੂੰਨਾਂ ਵਿਰੁੱਧ ਹੋਏ ਇਤਿਹਾਸਕ ਅੰਦੋਲਨ ਦੌਰਾਨ ਬਠਿੰਡਾ ਰੋਡ ’ਤੇ ਪੰਜਾਬ-ਹਰਿਆਣਾ ਸਰਹੱਦ ’ਤੇ ਲਗਾਏ ਗਏ ਧਰਨਿਆਂ ਵਿੱਚ ਉਨ੍ਹਾਂ ਨੇ ਮੋਹਰੀ ਭੂਮਿਕਾ ਨਿਭਾਈ ਸੀ।

ਭਾਰਤੀ ਕਿਸਾਨ ਯੂਨੀਅਨ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਕੋਟਲੀ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਕਬਾਲ ਸਿੰਘ ਕੋਲ ਕਰੀਬ ਪੰਜ ਏਕੜ ਜ਼ਮੀਨ ਸੀ ਅਤੇ ਉਹ ਆਰਥਿਕ ਪੱਖੋਂ ਮਜ਼ਬੂਤ ਸਨ। ਉਨ੍ਹਾਂ ਸਿਰ ਨਾ ਤਾਂ ਕੋਈ ਕਰਜ਼ਾ ਸੀ ਅਤੇ ਨਾ ਹੀ ਪਰਿਵਾਰ ਵਿੱਚ ਕੋਈ ਮਨਮੁਟਾਵ।

ਕੋਟਲੀ ਅਨੁਸਾਰ ਇਕਬਾਲ ਸਿੰਘ ਨੂੰ ਪੁੱਤਰ ਨਾ ਹੋਣ ਦੀ ਚਿੰਤਾ ਜ਼ਰੂਰ ਰਹਿੰਦੀ ਸੀ, ਪਰ ਉਨ੍ਹਾਂ ਵੱਲੋਂ ਅਜਿਹਾ ਘਾਤਕ ਕਦਮ ਚੁੱਕਣਾ ਸਭ ਲਈ ਹੈਰਾਨੀਜਨਕ ਅਤੇ ਸਦਮਾ ਦੇਣ ਵਾਲਾ ਹੈ।

ਦੂਜੇ ਪਾਸੇ ਪਥਰਾਲਾ ਚੌਕੀ ਇੰਚਾਰਜ ਸੁਖਜੰਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕਿਹਾ ਹੈ ਕਿ ਬੰਦੂਕ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਘਟਨਾ ਕਾਰਨ ਪੂਰੇ ਇਲਾਕੇ ਅਤੇ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਹੈ।

Advertisement
×