DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ’ਚ ਡਟੀਆਂ ਕਿਸਾਨ ਜਥੇਬੰਦੀਆਂ

ਪ੍ਰਭੂ ਦਿਆਲ ਸਿਰਸਾ, 7 ਜੂਨ ਮੁਹਾਲੀ ਹਵਾਈ ਅੱਡੇ ’ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐੱਸਐੱਫ ਦੀ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਆ ਗਈਆਂ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਾਂਸਟੇਬਲ...
  • fb
  • twitter
  • whatsapp
  • whatsapp
Advertisement

ਪ੍ਰਭੂ ਦਿਆਲ

ਸਿਰਸਾ, 7 ਜੂਨ

Advertisement

ਮੁਹਾਲੀ ਹਵਾਈ ਅੱਡੇ ’ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐੱਸਐੱਫ ਦੀ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਆ ਗਈਆਂ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਾਂਸਟੇਬਲ ਕੁਲਵਿੰਦਰ ਕੌਰ ਖ਼ਿਲਾਫ਼ ਇਕ ਤਰਫਾ ਕਾਰਵਾਈ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਏਕਤਾ ਵਿੱਚ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਦੇ ਹੱਕ ’ਚ ਭਲਕੇ 8 ਜੂਨ ਨੂੰ ਇਨਸਾਫ ਮਾਰਚ ਕੀਤੇ ਜਾਣ ਦਾ ਐਲਾਨ ਕੀਤਾ ਹੈ। ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਸੂਬਾਈ ਕਨਵੀਨਰ ਅਤੇ ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਡਾ. ਸੁਖਦੇਵ ਸਿੰਘ ਜੰਮੂ ਨੇ ਕਿਹਾ ਕਿ ਕੰਗਨਾ ਦਾ ਸ਼ੁਰੂ ਤੋਂ ਹੀ ਇਹ ਸੁਭਾਅ ਰਿਹਾ ਹੈ ਕਿ ਉਹ ਹਮੇਸ਼ਾ ਭੜਕਾਊ ਬਿਆਨ ਦੇ ਕੇ ਅਰਾਜਕਤਾ ਫੈਲਾਉਂਦੀ ਰਹੀ ਹੈ। ਭਾਜਪਾ ਸਰਕਾਰ ਦੁਆਰਾ ਬਣਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਵਿਸ਼ਾਲ ਸ਼ਾਂਤਮਈ ਪ੍ਰਦਰਸ਼ਨਾਂ ਦੇ ਰੂਪ ਵਿੱਚ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਜਦੋਂ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਗੱਲਬਾਤ ਬੰਦ ਕਰ ਦਿੱਤੀ ਸੀ ਉਦੋਂ ਭਾਜਪਾ ਨੇਤਾਵਾਂ ਨੇ ਆਪਣੇ ਆਕਾਵਾਂ ਨੂੰ ਖੁਸ਼ ਕਰਨ ਅਤੇ ਜਨਤਾ ਨੂੰ ਗੁਮਰਾਹ ਕਰਨ ਲਈ, ਅੰਦੋਲਨਕਾਰੀਆਂ ਨੂੰ ਬਦਨਾਮ ਕਰਨ ਲਈ ਖੁੱਲ੍ਹੇਆਮ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਚਲਦਿਆਂ ਸਰਕਾਰ ਨੇ ਖੁਦ ਕਾਨੂੰਨ ਵਾਪਸ ਲੈ ਲਏ ਪਰ ਅਸ਼ਲੀਲ ਟਿੱਪਣੀਆਂ ਕਰਨ ਵਾਲੇ ਲੋਕਾਂ ਨੇ ਆਪਣੀਆਂ ਗਲਤ ਟਿੱਪਣੀਆਂ ’ਤੇ ਪਛਤਾਵਾ ਨਹੀਂ ਕੀਤਾ।

Advertisement
×