ਪੱਤਰ ਪ੍ਰੇਰਕ
ਟੋਹਾਣਾ, 9 ਸਤੰਬਰ
ਇਲਾਕੇ ਦੇ ਪਿੰਡ ਖਜੂਰੀ ਜਾਟੀ ਦੇ ਬੱਸ ਸਟੈਂਡ ਨੇੜੇ ਇਕ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਇਕ ਕਿਸਾਨ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਗਈ।
ਪਿੰਡ ਖਜੂਰੀ ਜਾਟੀ ਦੇ ਬੱਸ ਸਟੈਂਡ ਨੇੜੇ ਇਕ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ਵਿੱਚ ਆ ਜਾਣ ਕਾਰਨ ਇਕ ਕਿਸਾਨ ਦੇ ਨੌਜਵਾਨ ਪੁੱਤਰ ਬਲਵਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਸ਼ੀਸ਼ਪਾਲ ਦੀ ਸ਼ਿਕਾਇਤ ’ਤੇ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਖੇਤਾਂ ਵੱਲ ਜਾ ਰਿਹਾ ਸੀ ਕਿ ਪਿੱਛੋਂ ਆਏ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹੋਏ ਬਲਵਿੰਦਰ ਸਿੰਘ ਨੂੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।