ਜੀਂਦ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸੜਕ ਹਾਦਸਿਆਂ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦੋਂ ਨੌਂ ਜਣੇ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਹਿਲਾ ਸੜਕ ਹਾਦਸਾ ਜੀਂਦ-ਕੈਥਲ ਰੋਡ ’ਤੇ ਪਿੰਡ ਚਾਂਦਪੁਰ ਦੇ ਕੋਲ ਉਸ ਵੇਲੇ ਵਾਪਰਿਆ ਜਦੋਂ ਹਰਿਆਣਾ ਰੋਡਵੇਜ਼ ਦੀ ਬੱਸ ਨੇ ਮੋਟਰ ਰੇਹੜੀ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਦੌਰਾਨ ਮੋਟਰ ਰੇਹੜੀ ਚਾਲਕ ਸੋਨੂੰ ਵਾਸੀ ਚਾਂਦਪੁਰ ਦੀ ਮੌਕੇ ’ਤੇ ਮੌਤ ਹੋ ਗਈ। ਥਾਣਾ ਅਲੇਵਾ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਜੀਂਦ ਨਰਵਾਣਾ ਮਾਰਗ ਉੱਤੇ ਪਿੰਡ ਬੜੌਦਾ ਨੇੜੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਬੜੋਦਾ ਵਾਸੀ ਕੁਲਦੀਪ (45) ਜਦੋਂ ਸੜਕ ਪਾਰ ਕਰ ਰਿਹਾ ਸੀ ਤਾਂ ਬੜੋਦਾ ਵੱਲੋਂ ਤੇਜ਼ ਰਫ਼ਤਾਰ ਵਿੱਚ ਆ ਰਹੀ ਕਾਰ ਨੇ ਉਸ ਨੂੰ ਫੇਟ ਮਾਰ ਦਿੱਤੀ। ਇਸ ਮਗਰੋਂ ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਪਰ ਰਾਹ ਵਿੱਚ ਕੁਲਦੀਪ ਨੇ ਦਮ ਤੋੜ ਦਿੱਤਾ। ਇਸ ਸਬੰਧ ਵਿੱਚ ਪੁਲੀਸ ਨੇ ਮ੍ਰਿਤਕ ਦੇ ਭਰਾ ਰਣਵੀਰ ਦੇ ਬਿਆਨ ’ਤੇ ਅਮਨ ਉਰਫ ਮੋਨੂੰ ਵਾਸੀ ਕਰਸਿੰਧੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਜੀਂਦ-ਰੋਹਤਕ ਰੋਡ ’ਤੇ ਪਿੰਡ ਗੁਸਾਈਂਖੇੜਾ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਮ੍ਰਿਤਕ ਦੀ ਪਛਾਣ ਮਨੋਜ ਕੁਮਾਰ ਵਜੋਂ ਹੋਈ ਹੈ। ਚੌਥੀ ਘਟਨਾ ਪਿੰਡ ਕਲੌਦਾ ਤੇ ਪਿੰਡ ਦਨੌਦਾ ਦੇ ਵਿਚਕਾਰ ਵਾਪਰੀ। ਇੱਥੇ ਇੱਕ ਕਾਰ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰੀ। ਇਸ ਹਾਦਸੇ ਵਿੱਚ 3 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਪੰਜਵਾਂ ਹਾਦਸਾ ਪਿੰਡ ਗੜ੍ਹੀ ਥਾਣਾ ਨੇੜੇ ਵਾਪਰਿਆ। ਇਸ ਹਾਦਸੇ ਵਿੱਚ ਗੱਡੀ ਚਾਲਕ ਸਮੇਤ ਇੱਕ ਹੀ ਪਰਿਵਾਰ ਦੇ 6 ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

