DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੰਡੀਆਂ ’ਚ ਕਿਸਾਨ ਸ਼ਿਕਾਇਤ ਨਿਵਾਰਨ ਕੇਂਦਰ ਬਣਾਏ

ਜਿਣਸ ਤੋਲਣ ਅਤੇ ਅਦਾਇਗੀ ਸਬੰਧੀ ਸ਼ਿਕਾਇਤਾਂ ਦਾ ਹੋਵੇਗਾ ਨਿਬੇਡ਼ਾ

  • fb
  • twitter
  • whatsapp
  • whatsapp
featured-img featured-img
ਯਮੁਨਾਨਗਰ ਅਨਾਜ ਮੰਡੀ ਵਿੱਚ ਬਣਾਏ ਕਿਸਾਨ ਸ਼ਿਕਾਇਤ ਨਿਵਾਰਨ ਕੇਂਦਰ ਬਾਰੇ ਜਾਣਕਾਰੀ ਦਿੰਦੇ ਹੋਏ ਇਨੈਲੋ ਆਗੂ ਅਤੇ ਹੋਰ।
Advertisement

ਇਨੈਲੋ ਸੁਪਰੀਮੋ ਚੌਧਰੀ ਅਭੈ ਸਿੰਘ ਚੌਟਾਲਾ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ‘ਕਿਸਾਨ ਸ਼ਿਕਾਇਤ ਨਿਵਾਰਨ ਕੇਂਦਰ’ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਆਪਣੀਆਂ ਜਾਇਜ਼ ਮੰਗਾਂ ਜਾਂ ਸਮੱਸਿਆਵਾਂ ਲਈ ਦਰ-ਦਰ ਦੀਆਂ ਠੋਕਰਾਂ ਨਾ ਖਾਣੀਆਂ ਪੈਣ।

ਇਨ੍ਹਾਂ ਨਿਵਾਰਨ ਕੇਂਦਰਾਂ ਰਾਹੀਂ ਕਿਸਾਨ ਆਪਣੀ ਫ਼ਸਲ ਦੇ ਤੋਲ ਵਿੱਚ ਗੜਬੜੀ, ਅਦਾਇਗੀ ਵਿੱਚ ਦੇਰੀ, ਆੜ੍ਹਤੀਆਂ ਨਾਲ ਸਬੰਧਤ ਮੁੱਦਿਆਂ ਜਾਂ ਮੰਡੀ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਊਣਤਾਈ ਬਾਰੇ ਸਿੱਧੇ ਤੌਰ ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਇਨੈਲੋ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਕੇਂਦਰਾਂ ਰਾਹੀਂ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਤੁਰੰਤ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement

ਇਸੇ ਲੜੀ ਤਹਿਤ ਯਮੁਨਾਨਗਰ ਜ਼ਿਲ੍ਹੇ ਦੀਆਂ ਸੱਤ ਪ੍ਰਮੁੱਖ ਅਨਾਜ ਮੰਡੀਆਂ ਵਿੱਚ ਵੀ ਇਹ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਸ ਪਹਿਲਕਦਮੀ ਦਾ ਸਵਾਗਤ ਕਰਨ ਲਈ ਅੱਜ ਵੱਡੀ ਗਿਣਤੀ ਵਿੱਚ ਇਨੈਲੋ ਕਿਸਾਨ ਆਗੂ ਯਮੁਨਾਨਗਰ ਦੀ ਅਨਾਜ ਮੰਡੀ ਵਿੱਚ ਇਕੱਠੇ ਹੋਏ। ਕਿਸਾਨ ਆਗੂਆਂ ਨੇ ਚੌਧਰੀ ਅਭੈ ਸਿੰਘ ਚੌਟਾਲਾ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਕਿਸਾਨੀ ਹਿੱਤਾਂ ਲਈ ਮੋਹਰੀ ਹੋ ਕੇ ਲੜਦੇ ਰਹੇ ਹਨ। ਆਗੂਆਂ ਨੇ ਦੱਸਿਆ ਕਿ ਮੰਡੀ ਵਿੱਚ ਸੀਜ਼ਨ ਦੌਰਾਨ ਕਿਸਾਨ ਅਕਸਰ ਬੇਵੱਸ ਮਹਿਸੂਸ ਕਰਦਾ ਹੈ, ਪਰ ਇਹ ਕੇਂਦਰ ਕਿਸਾਨ ਭਾਈਚਾਰੇ ਲਈ ਇੱਕ ਵੱਡਾ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਮਜ਼ਬੂਤ ਯਤਨ ਨਾਲ ਨਾ ਸਿਰਫ਼ ਕਿਸਾਨਾਂ ਦੀ ਲੁੱਟ-ਖਸੁੱਟ ਬੰਦ ਹੋਵੇਗੀ, ਸਗੋਂ ਉਨ੍ਹਾਂ ਨੂੰ ਮਾਨਸਿਕ ਰਾਹਤ ਵੀ ਮਿਲੇਗੀ।

Advertisement

Advertisement
×