ਪ੍ਰਭੂ ਦਿਆਲ
ਸਿਰਸਾ, 3 ਮਈ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਚਲਾਏ ਗਏ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਕੇਸ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਕਿਸਾਨ ਮਜ਼ਦੂਰ ਮਹਾਂਪੰਚਾਇਤ ਕੀਤੀ ਗਈ। ਮਹਾਂਪੰਚਾਇਤ ਵਿੱਚ ਫੈਸਲਾ ਲਿਆ ਗਿਆ ਕਿ 11 ਮਈ ਤੱਕ ਕਿਸਾਨਾਂ ’ਤੇ ਦਰਜ ਕੇਸ ਰੱਦ ਨਾ ਕੀਤੇ ਗਏ ਤਾਂ 12 ਮਈ ਨੂੰ ਕਿਸਾਨ ਜਥੇਬੰਦੀਆਂ ਸਿਰਸਾ ਦੇ ਐਸਪੀ ਦਫ਼ਤਰ ਅੱਗੇ ਪੱਕਾ ਮੋਰਚਾ ਲਾਉਣਗੀਆਂ।