DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਵੱਲੋਂ ਕੇਂਦਰੀ ਖੇਤੀ ਮੰਤਰੀ ਨਾਲ ਮੁਲਾਕਾਤ

ਮੁਸ਼ਕਲਾਂ ਬਾਰੇ ਜਾਣੂ ਕਰਵਾਇਆ; ਮੰਤਰੀ ਵੱਲੋਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਸੰਘ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਚਹਿਲ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਪ੍ਰਤੀਨਿਧੀ ਮੰਡਲ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਮਿਲਿਆ। ਇਸ ਪ੍ਰਤੀਨਿਧੀ ਮੰਡਲ ਵਿੱਚ ਰਵਿੰਦਰ ਬਨਵਾਲਾ, ਅਮਿਤ ਕੁਮਾਰ ਅਤੇ ਰਾਮਮਿਹਰ ਲੋਨ ਆਦਿ ਸ਼ਾਮਲ ਸਨ। ਕਿਸਾਨਾਂ ਨੇ ਕੇਂਦਰੀ ਖੇਤੀ ਮੰਤਰੀ ਨੂੰ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਉਨ੍ਹਾਂ ਨੂੰ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਿਨ੍ਹਾਂ ਦਾ ਤੁਰੰਤ ਹੱਲ ਕਰਨਾ ਜ਼ਰੂਰੀ ਹੈ। ਬਾਇਓਮੀਟ੍ਰਿਕ ਹਾਜ਼ਰੀ ਨੂੰ ਲੈ ਕੇ ਕਿਸਾਨਾਂ ਨੇ ਦੱਸਿਆ ਕਿ ਬਾਇਓਮੀਟ੍ਰਿਕ ਪ੍ਰਣਾਲੀ ਦੇ ਕਾਰਨ ਕਈ ਵਾਰ ਤਕਨੀਕੀ ਖਰਾਬੀ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਬੇਲੋੜੀ ਪ੍ਰੇਸ਼ਾਨੀ ਹੁੰਦੀ ਹੈ। ਇਸ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਰਲ ਬਣਾਇਆ ਜਾਵੇ। ਟਰੈਕਟਰ ਉੱਤੇ ਨੰਬਰ ਪਲੇਟ ਬਾਰੇ ਉਨ੍ਹਾਂ ਨੇ ਕਿਹਾ ਕਿ ਇਸ ਕੰਮ ਤੋਂ ਜਿੱਥੇ ਉਨ੍ਹਾਂ ਦਾ ਵਾਧੂ ਖਰਚ ਹੁੰਦਾ ਹੈ, ਉੱਥੇ ਉਨ੍ਹਾਂ ਨੂੰ ਪ੍ਰੇਸ਼ਾਨੀ ਵੀ ਆਉਂਦੀ ਹੈ। ਇਸ ਨਿਯਮ ਵਿੱਚ ਰਾਹਤ ਦਿੱਤੀ ਜਾਵੇ। ਮੰਡੀ ਵਿੱਚ ਗੇਟ ਪਾਸ ਦੀ ਸਮੱਸਿਆ ਉੱਤੇ ਗੱਲ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਮੰਡੀ ਵਿੱਚ ਪ੍ਰਵੇਸ਼ ਦੌਰਾਨ ਗੇਟ ਪਾਸ ਨੂੰ ਲੈ ਕੇ ਕਿਸਾਨਾਂ ਨੂੰ ਲੰਮੀਆਂ-ਲੰਮੀਆਂ ਕਤਾਰਾਂ ਅਤੇ ਦੇਰੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਦੀ ਫਸਲ ਦੀ ਵਿਕਰੀ ਵੇਲੇ ਕਠਿਨਾਈ ਆਉਂਦੀ ਹੈ। ਸੁਨੀਲ ਚਹਿਲ ਨੇ ਕਿਸਾਨਾਂ ਨੂੰ ਦੱਸਿਆ ਕਿ ਕੇਂਦਰੀ ਖੇਤੀ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਮੁੱਖ ਮੰਤਰੀ ਹਰਿਆਣਾ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ ਹੈ ਤੇ ਜਲਦੀ ਹੀ ਕੋਈ ਹੱਲ ਨਿਕਲ ਸਕਦਾ ਹੈ।

Advertisement

Advertisement
Advertisement
×