DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Farmers protest: ਕਿਸਾਨਾਂ ਨੇ ਟੌਲ ਪਲਾਜ਼ੇ ’ਤੇ ਜਾਮ ਲਗਾਇਆ

ਕਿਸਾਨ ਆਗੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਕੀਤਾ ਪ੍ਰਦਰਸ਼ਨ

  • fb
  • twitter
  • whatsapp
  • whatsapp
featured-img featured-img
ਯਮੁਨਾਨਗਰ ਵਿੱਚ ਟੌਲ ਪਲਾਜ਼ਾ ’ਤੇ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
Advertisement
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਗਿ੍ਫਤਾਰੀ ਦੇ ਵਿਰੋਧ‍ ਵਿੱਚ ਕਿਸਾਨਾਂ ਨੇ ਮਿਲਕ ਮਾਜਰਾ ਟੌਲ ਪਲਾਜ਼ਾ ਜਾਮ ਕਰ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਆਗੂਆਂ ਸੰਜੂ ਗੁੰਦਿਆਣਾ ਅਤੇ ਮਨਦੀਪ ਸਿੰਘ ਰੋਡ ਛੱਪਰ ਨੇ ਕਿਹਾ ਕਿ ਪ੍ਰਸ਼ਾਸਨ ਨੇ ਬੀ ਕੇ ਯੂ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਪਿਹੋਵਾ ਵਿੱਚ ਕਈ ਹੋਰ ਕਿਸਾਨ ਆਗੂਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ ਕਿਉਂਕਿ ਵਪਾਰ ਸਮਝੌਤੇ ਦੇ ਵਿਰੋਧ ਵਿੱਚ 21 ਤਰੀਕ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਰਾਜ ਭਰ ਦੇ ਕਿਸਾਨਾਂ ਦੀ ਇੱਕ ਮਹਾਪੰਚਾਇਤ ਹੋਣ ਵਾਲੀ ਸੀ ਜਿਸ ਦੇ ਚਲਦਿਆਂ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਨਜ਼ਰਬੰਦੀ ਦੇ ਵਿਰੋਧ ਵਿੱਚ ਦੇਸ਼ ਭਰ ਦੇ ਕਿਸਾਨਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਦੀ ਰਿਹਾਈ ਤੱਕ ਇਹ ਨਾਕਾਬੰਦੀ ਜਾਰੀ ਰਹੇਗੀ। ਉਨ੍ਹਾਂ ਦਿੱਲੀ ਦੇ ਜੰਤਰ-ਮੰਤਰ ਵਿਖੇ ਨੌਜਵਾਨਾਂ ’ਤੇ ਕੀਤੇ ਗਏ ਲਾਠੀਚਾਰਜ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਨੌਜਵਾਨ ਜਾਇਜ਼ ਮੰਗਾਂ ਨੂੰ ਲੈ ਕੇ ਇੱਕ ਮਹੀਨੇ ਤੋਂ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਫਿਰ ਵੀ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਵੱਲ ਧਿਆਨ ਦੇਣ ਦੀ ਥਾਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਕੁਚਲਣ ਵਿੱਚ ਰੁੱਝੀ ਹੋਈ ਹੈ।

Advertisement

Advertisement
Advertisement
×