ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ, ਬਲਦੇਵ ਸਿਰਸਾ ਦੀ ਹਾਲਤ ਵਿਗੜੀ, 23 ਨੂੰ ਬੰਦ ਰਹੇਗਾ ਸਿਰਸਾ

ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ, ਬਲਦੇਵ ਸਿਰਸਾ ਦੀ ਹਾਲਤ ਵਿਗੜੀ, 23 ਨੂੰ ਬੰਦ ਰਹੇਗਾ ਸਿਰਸਾ

ਪ੍ਰਭੂ ਦਿਆਲ

ਸਿਰਸਾ, 22 ਜੁਲਾਈ

ਦੇਸ਼ਧ੍ਰੋਹ ਦੇ ਇਲਜ਼ਾਮ ’ਚ ਜੇਲ੍ਹ ਡੱਕੇ ਪੰਜ ਕਿਸਾਨਾਂ ਦੀ ਰਿਹਾਈ ਲਈ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਜਿਥੇ ਮੀਂਹ ਵਿੱਚ ਵੀ ਜਾਰੀ ਰਿਹਾ, ਉਥੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਮਰਨ ਵਰਤ ਪੰਜ ਦਿਨ ’ਚ ਦਾਖ਼ਲ ਹੋ ਗਿਆ ਹੈ। ਬਲਦੇਵ ਸਿੰਘ ਸਿਰਸਾ ਦੀ ਸਿਹਤ ’ਤੇ ਡਾਕਟਰਾਂ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਖਰਾਬ ਹੋ ਰਹੀ ਹੈ। ਸਰਕਾਰੀ ਡਾਕਟਰਾਂ ਦੇ ਨਾਲ ਅੱਜ ਨਿੱਜੀ ਡਾਕਟਰਾਂ ਵੱਲੋਂ ਵੀ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਕਿਸਾਨਾਂ ਦੇ ਧਰਨੇ ਤੇ ਮਰਨ ਵਰਤ ਦਾ ਪ੍ਰਸ਼ਾਸਨ ’ਤੇ ਕੋਈ ਅਸਰ ਨਹੀਂ ਹੋ ਰਿਹਾ। ਪ੍ਰਸ਼ਾਸਨ ਨਾਲ ਕਿਸਾਨਾਂ ਦੀਆਂ ਤਿੰਨ ਗੇੜਾਂ ਦੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਤਾਂ ਕਿਸਾਨਾਂ ਨੇ ਕੌਮੀ ਮਾਰਗ ’ਤੇ ਦੋ ਘੰਟਿਆਂ ਲਈ ਜਾਮ ਲਾਇਆ ਤੇ ਹੁਣ ਭਲਕੇ 23 ਜੁਲਾਈ ਨੂੰ ਦੁਪਹਿਰ 12 ਵਜੇ ਤੱਕ ਸਿਰਸਾ ਸ਼ਹਿਰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਗਿਆ ਹੈ। ਕਿਸਾਨ ਆਗੂ ਇਸ ਬੰਦ ਨੂੰ ਸਫਲ ਬਣਾਉਣ ਲਈ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਕਿਸਾਨਾਂ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਲਈ ਮਿੰਨੀ ਸਕੱਤਰੇਤ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਵਿੱਚ ਹਰਿਆਣਾ ਤੋਂ ਇਲਾਵਾ ਜਿਥੇ ਪੰਜਾਬ ਦੇ ਕਿਸਾਨ ਪਹੁੰਚ ਰਹੇ ਹਨ ਉਥੇ ਹੀ ਅੱਜ ਰਜਸਥਾਨ ਤੋਂ ਵੀ ਵੱਡੀ ਗਿਣਤੀ ’ਚ ਕਿਸਾਨਾਂ ਨੇ ਧਰਨੇ ’ਚ ਸ਼ਮੂਲੀਅਤ ਕੀਤੀ। ਕਿਸਾਨ ਆਗੂ ਸਵਰਨ ਸਿੰਘ ਵਿਰਕ ਲੱਖਵਿੰਦਰ ਸਿੰਘ ਲੱਖਾ, ਪ੍ਰਹਿਲਾਦ ਸਿੰਘ ਭਾਰੂਖੇੜਾ, ਰੋਸ਼ਨ ਸੂਚਾਨ ਨੇ ਦੱਸਿਆ ਹੈ ਕਿ ਹਰਿਆਣਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਿਹਾ ਹੈ। ਸੌ ਤੋਂ ਵੱਧ ਕਿਸਾਨਾਂ ’ਤੇ ਝੂਠੇ ਦੇਸ਼ਧ੍ਰੋਹ ਦੇ ਕੇਸ ਦਰਜ ਕਰਕੇ ਪੰਜ ਕਿਸਾਨਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕਿਸਾਨਾਂ ’ਤੇ ਦਰਜ ਦੇਸ਼ਧ੍ਰੋਹ ਦੇ ਕੇਸ ਰੱਦ ਕਰਕੇ ਕਿਸਾਨਾਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਉਹ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਗਲਾ ਕਠੋਰ ਕਦਮ ਚੁੱਕਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All