ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਜਥੇਬੰਦੀਆਂ ਨੇ ਐੱਮਐੱਸਪੀ ਤੇ ਹੋਰ ਮੰਗਾਂ ਦੀ ਪੂਰਤੀ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਧਰਨਾ ਲਾਇਆ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਡਾ. ਸੁਖਦੇਵ ਸਿੰਘ ਜੰਮੂ ਨੇ ਮੰਗ ਕੀਤੀ ਕਿ ਫਸਲਾਂ ’ਤੇ ਐੱਮਐੱਸਪੀ ਦੀ ਗਾਰੰਟੀ ਕਾਨੂੰਨ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ, ਬਿਜਲੀ ਸੋਧ ਬਿੱਲ ਰੱਦ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਗੁਲਾਬੀ ਸੁੰਡੀ ਤੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਦਿੱਤਾ ਜਾਵੇ। ਨਕਲੀ ਖਾਦ ਤੇ ਬੀਜ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਤੇ ਮੰਡੀਆਂ ’ਚ ਜਿਣਸ ਦੀ ਵਿਕਰੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਗਈ। ਇਸ ਮੌਕੇ ’ਤੇ ਕਿਸਾਨ ਸਭਾ ਦੇ ਆਗੂ ਤਿਲਕ ਰਾਜ ਵਿਨਾਇਕ, ਭਜਨ ਲਾਲ ਬਾਜੇਕਾਂ, ਜੀਤ ਸਿੰਘ, ਗੁਰਮੀਤ ਸਿੰਘ, ਗੁਰਾਂਦਿੱਤਾ ਆਦਿ ਸਮੇਤ ਅਨੇਕ ਕਿਸਾਨ ਮੌਜੂਦ ਸਨ।