ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਵੱਲੋਂ ਸਦਰ ਥਾਣੇ ਅੱਗੇ ਨਾਅਰੇਬਾਜ਼ੀ

ਚੋਰੀ ਦੇ ਮਾਮਲੇ ’ਚ ਲਾਏ ਧਰਨੇ ਦੌਰਾਨ ਐੱਸਐੱਚਓ ’ਤੇ ਧਮਕੀਅਾਂ ਦੇਣ ਦਾ ਦੋਸ਼; ਦੇਰ ਰਾਤ ਡੀਅੈੱਸਪੀ ਦੇ ਦਖਲ ਮਗਰੋਂ ਸੁਲਝਿਅਾ ਵਿਵਾਦ
Advertisement

ਟਿਊਬਵੈੱਲਾਂ ਦੀਆਂ ਤਾਰਾਂ ਚੋਰੀ ਹੋਣ ਦੇ ਮਾਮਲੇ ’ਚ ਕਿਸਾਨਾਂ ਵੱਲੋਂ ਲਾਏ ਦੌਰਾਨ ਪੁਲੀਸ ਅਤੇ ਕਿਸਾਨਾਂ ਵਿਚਾਲੇ ਬਹਿਸ ਹੋ ਗਈ। ਕਿਸਾਨਾਂ ਨੇ ਪੁਲੀਸ ’ਤੇ ਕੇਸ ਦਰਜ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਹਨ। ਇਸ ਸਾਰੇ ਵਿਵਾਦ ਮਗਰੋਂ ਰੋਹ ’ਚ ਕਿਸਾਨਾਂ ਨੇ ਸਦਰ ਥਾਣੇ ਦਾ ਘਿਰਾਓ ਕੀਤਾ। ਕਿਸਾਨਾਂ ਸਬੰਧਤ ਐੱਸਐੱਚਓ ਨੂੰ ਮੁਅੱਤਲ ਕਰਨ ਦੀ ਮੰਗ ਕਰ ਰਹੇ ਸਨ। ਵਿਵਾਦ ਵਧਦਾ ਦੇਖ ਕੇ ਡੀਐੱਸਪੀ ਨੂੰ ਮਾਮਲੇ ਵਿੱਚ ਦਖ਼ਲ ਦੇਣਾ ਪਿਆ। ਕਿਸਾਨਾਂ ਅਤੇ ਪੁਲੀਸ ਵਿਚਾਲੇ ਦੋ ਵਾਰ ਗੱਲਬਾਤ ਵੀ ਹੋਈ ਪਰ ਮਾਮਲਾ ਸਿਰੇ ਨਾ ਚੜ੍ਹਿਆ। ਹਾਲਾਂਕਿ, ਰਾਤ 12 ਵਜੇ ਦੇ ਕਰੀਬ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਐਤਵਾਰ ਨੂੰ ਪਿਹੋਵਾ ਦੇ ਭੌਰ ਸੈਦਾਂ ਪਿੰਡ ਵਿੱਚ ਕਿਸਾਨਾਂ ਨੇ ਟਿਊਬਵੈੱਲਾਂ ਤੋਂ ਤਾਰਾਂ ਚੋਰੀ ਹੋਣ ਦੇ ਮਾਮਲੇ ਵਿੱਚ ਤਿੰਨ ਚੋਰਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਦੋਸ਼ੀਆਂ ਦੀ ਪਛਾਣ ਯੂਪੀ ਦੇ ਲਖੀਮਪੁਰ ਦੇ ਵਸਨੀਕ ਵਜੋਂ ਹੋਈ ਹੈ। ਕਿਸਾਨਾਂ ਵੱਲੋਂ ਸੂਚਨਾ ਦੇਣ ’ਤੇ ਸੀਆਈਏ ਟੀਮ ਉਨ੍ਹਾਂ ਨੂੰ ਪੁੱਛ-ਪੜਤਾਲ ਲਈ ਲੈ ਗਈ ਪਰ ਸਵੇਰੇ ਉਨ੍ਹਾਂ ਛੱਡ ਗਈ। ਉਨ੍ਹਾਂ ਕਿਹਾ ਕਿ ਮਾਮਲਾ ਸਥਾਨਕ ਪੁਲੀਸ ਵੱਲੋਂ ਸੰਭਾਲਿਆ ਜਾਵੇਗਾ। ਕਿਸਾਨਾਂ ਨੇ ਪੁਲੀਸ ਦੇ ਆਈਓ ਨੂੰ ਬੁਲਾਇਆ। ਕਿਸਾਨਾਂ ਮੁਤਾਬਕ ਆਈਓ ਇੱਕ ਮੁਲਜ਼ਮ ਨੂੰ ਆਪਣੇ ਨਾਲ ਲੈ ਗਿਆ ਅਤੇ ਬਾਕੀ ਨੂੰ ਥਾਣੇ ਲਿਜਾਣ ਬਾਰੇ ਦੱਸਿਆ। ਮਾਮਲੇ ਵਿੱਚ ਢਿੱਲੀ ਕਾਰਵਾਈ ਦਾ ਦੋਸ਼ ਲਗਾਉਂਦੇ ਹੋਏ ਕਿਸਾਨ ਯੂਨੀਅਨ ਨੇ ਭੌਰ ਸੈਦਾਂ ਦੇ ਬੱਸ ਅੱਡੇ ’ਤੇ ਧਰਨਾ ਸ਼ੁਰੂ ਕਰ ਦਿੱਤਾ। ਜਦੋਂ ਪੁਲੀਸ ਇੱਥੇ ਪਹੁੰਚੀ ਤਾਂ ਕਿਸਾਨਾਂ ਨੇ ਮੰਗ ਕੀਤੀ ਕਿ ਜਿਸ ਕਬਾੜੀ ਨੂੰ ਚੋਰਾਂ ਨੇ ਤਾਰਾਂ ਵੇਚੀਆਂ ਸਨ, ਉਸ ਨੂੰ ਫੜ ਕੇ ਉਨ੍ਹਾਂ ਦੇ ਵਿਚਕਾਰ ਲਿਆਂਦਾ ਜਾਵੇ ਅਤੇ ਕਬਾੜੀ ਤੋਂ ਤਾਰਾਂ ਦੀ ਰਿਕਵਰੀ ਕਰਵਾਈ ਜਾਵੇ। ਇਸ ਦੇ ਨਾਲ ਹੀ ਕਬਾੜੀ ਅਤੇ ਚੋਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਰ ਇਸ ਦੌਰਾਨ ਕਿਸਾਨਾਂ ਦੀ ਪੁਲੀਸ ਨਾਲ ਬਹਿਸ ਹੋਈ। ਧਰਨੇ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਨਿਰਮਲ ਸਿੰਘ ਅਤੇ ਸਦਰ ਥਾਣੇ ਦੇ ਐੱਸਐੱਚਓ ਜਗਦੀਸ਼ ਕੁਮਾਰ ਸ਼ਾਮ ਪੰਜ ਵਜੇ ਦੇ ਕਰੀਬ ਕਿਸਾਨਾਂ ਵਿੱਚ ਆਏ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਨ ਲੱਗੇ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਦੌਰਾਨ ਐੱਸਐੱਚਓ ਨੇ ਕਿਸਾਨਾਂ ਵਿਰੁੱਧ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਕਿਸਾਨਾਂ ਨੇ ਸ਼ਾਮ 7:30 ਵਜੇ ਦੇ ਕਰੀਬ ਸਦਰ ਥਾਣੇ ਦਾ ਘਿਰਾਓ ਕੀਤਾ। ਪੁਲੀਸ ਨੇ ਕਿਸਾਨਾਂ ਨੂੰ ਬਾਹਰ ਰੋਕ ਦਿੱਤਾ। ਇਸ ਤੋਂ ਬਾਅਦ ਕਿਸਾਨ ਥਾਣੇ ਦੇ ਬਾਹਰ ਧਰਨੇ ’ਤੇ ਬੈਠ ਗਏ। ਪੁਲਿਸ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਮੰਨੇ। ਜਿਸ ਤੋਂ ਬਾਅਦ ਰਾਤ 9 ਵਜੇ ਦੇ ਕਰੀਬ ਕਿਸਾਨਾਂ ਦੀ ਸੱਤ ਮੈਂਬਰੀ ਕਮੇਟੀ ਅਤੇ ਪੁਲੀਸ ਪ੍ਰਸ਼ਾਸਨ ਵਿਚਕਾਰ ਮੀਟਿੰਗ ਹੋਈ। ਲਗਭਗ ਅੱਧੇ ਘੰਟੇ ਦੀ ਗੱਲਬਾਤ ਤੋਂ ਬਾਅਦ ਕੋਈ ਹੱਲ ਨਹੀਂ ਨਿਕਲਿਆ। ਕਿਸਾਨ ਸਦਰ ਥਾਣੇ ਦੇ ਐੱਸਐੱਚਓ ਜਗਦੀਸ਼ ਕੁਮਾਰ ਤੋਂ ਮੁਆਫ਼ੀ ਮੰਗਣ ਦੀ ਮੰਗ ’ਤੇ ਅੜੇ ਰਹੇ ਪਰ ਐੱਸਐੱਚਓ ਨਹੀਂ ਆਏ। ਡੀਐੱਸਪੀ ਨਿਰਮਲ ਦੀਆਂ ਕੋਸ਼ਿਸ਼ਾਂ ਨਾਲ ਕਿਸਾਨ ਦੂਜੀ ਵਾਰ ਗੱਲਬਾਤ ਕਰਨ ਲਈ ਤਿਆਰ ਹੋ ਗਏ। ਐੱਸਐੱਚਓ ਰਾਤ 11:30 ਵਜੇ ਦੇ ਕਰੀਬ ਡੀਐੱਸਪੀ ਨਿਰਮਲ ਸਿੰਘ ਨੇ ਕਿਸਾਨਾਂ ਨਾਲ ਦੁਬਾਰਾ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਕੁਝ ਸਮੇਂ ਬਾਅਦ, ਐੱਸਐੱਚਓ ਕਿਸਾਨਾਂ ਵਿਚਕਾਰ ਪਹੁੰਚੇ ਅਤੇ ਆਪਣੀ ਗੱਲ ਰੱਖੀ, ਜਿਸ ਕਾਰਨ ਕਿਸਾਨ ਸਹਿਮਤ ਹੋ ਗਏ ਅਤੇ ਉਨ੍ਹਾਂ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ।

ਐੱਸਐੱਚਓ ਦੇ ਮੁਆਫੀ ਮੰਗਣ ਮਗਰੋਂ ਧਰਨਾ ਸਮਾਪਤ ਕੀਤਾ: ਵੜੈਚ

ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਪ੍ਰਿੰਸ ਵੜੈਚ ਨੇ ਪੁਸ਼ਟੀ ਕੀਤੀ ਹੈ ਕਿ ਐੱਸਐੱਚਓ ਜਗਦੀਸ਼ ਕੁਮਾਰ ਰਾਤ 12 ਵਜੇ ਦੇ ਕਰੀਬ ਕਿਸਾਨਾਂ ਵਿਚਕਾਰ ਆਏ ਸਨ। ਇੱਥੇ ਉਨ੍ਹਾਂ ਨੇ ਕਿਸਾਨਾਂ ਤੋਂ ਮੁਆਫ਼ੀ ਮੰਗੀ ਸੀ ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਵਾਪਸ ਲੈ ਲਿਆ।

Advertisement

‘ਮੁਆਫ਼ੀ’ ਸ਼ਬਦ ਦੀ ਵਰਤੋਂ ਨਹੀਂ ਹੋਈ: ਐੱਸਐੱਚਓ

ਐੱਸਐੱਚਓ ਜਗਦੀਸ਼ ਕੁਮਾਰ ਨੇ ਦੱਸਿਆ ਕਿ ਉਹ ਕਿਸਾਨਾਂ ਦੇ ਵਿਚਕਾਰ ਗਏ ਸਨ। ਉਨ੍ਹਾਂ ਅਤੇ ਡੀਐੱਸਪੀ ਦੁਆਰਾ ਮੁਆਫ਼ੀ ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ। ਡੀਐੱਸਪੀ ਨਿਰਮਲ ਸਿੰਘ ਨੇ ਕਿਹਾ ਸੀ ਕਿ ਜੋ ਵੀ ਹੋਇਆ ਉਹ ਗਲਤ ਸੀ। ਅਜਿਹਾ ਨਹੀਂ ਹੋਣਾ ਚਾਹੀਦਾ ਸੀ।

Advertisement