ਕੁਰੂਕਸ਼ੇਤਰ, 18 ਅਪਰੈਲ
ਇਥੇ ਵੱਡੀ ਗਿਣਤੀ ਕਿਸਾਨਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਜਤਾਇਆ। ਉਨ੍ਹਾਂ ਭਾਜਪਾ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਇਸ ਦੌਰਾਨ ਸੰਸਦ ਮੈਂਬਰ ਦੇ ਸਮਾਗਮ ਵੱਲ ਵਧ ਰਹੇ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿਚ ਲਿਆ। ਇਸ ਤੋਂ ਪਹਿਲਾਂ ਕਿਸਾਨ ਥੀਮ ਪਾਰਕ ਨੇੜਲੇ ਸੈਣੀ ਭਵਨ ਵਿਚ ਇਕੱਠੇ ਹੋਏ, ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਮਨਾਉਣ ਦਾ ਯਤਨ ਕੀਤਾ ਕਿ ਉਹ ਪ੍ਰਦਰਸ਼ਨ ਨਾ ਕਰਨ ਪਰ ਕਿਸਾਨ ਨਹੀਂ ਮੰਨੇ ਤੇ ਰੋਸ ਮਾਰਚ ਸ਼ੁਰੂ ਕੀਤਾ। ਕਿਸਾਨ ਆਗੂ ਜਸਬੀਰ ਸਿੰਘ ਮਾਨੂਮਾਜਰਾ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਨ ਤੇ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। -ਪੀਟੀਆਈ