ਪੱਤਰ ਪ੍ਰੇਰਕ
ਏਲਨਾਬਾਦ, 18 ਮਈ
ਖੇਤਰ ਦੇ ਕਿਸਾਨਾਂ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਵਿੱਚ ਧਰਨਾ ਲਾਇਆ ਅਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਸੁਰਿੰਦਰ ਸਿੰਘ ਸਿੱਧੂ ਅਤੇ ਪ੍ਰਕਾਸ਼ ਮੁਮੇਰਾ ਨੇ ਆਖਿਆ ਕਿ ਸਾਲ 2020 ਦੌਰਾਨ ਖਰਾਬ ਹੋਈ ਫ਼ਸਲਾਂ ਦੀ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਕਰਵਾ ਲਈ ਗਈ ਹੈ ਅਤੇ ਉਸਦੀ ਰਿਪੋਰਟ ਵੀ ਆ ਚੁੱਕੀ ਹੈ ਪਰ ਮੁਆਵਜ਼ਾ ਰਾਸ਼ੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ ਅਤੇ ਸਾਲ 2021 ਦੀ ਮੁਆਵਜ਼ਾ ਰਾਸ਼ੀ ਵੀ ਬਾਕੀ ਹੈ।ਇਸ ਦੌਰਾਨ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਰਾਹੀਂ ਐੱਸਡੀਐੱਮ ਨੂੰ ਮੰਗ ਪੱਤਰ ਭੇਜਿਆ।