ਅੰਬਾਲਾ: ਇਥੇ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ’ਤੇ ਕਿਸਾਨਾਂ ਨੇ ਕੱਲ੍ਹ ਤੋਂ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਨੇ ਅਲਟੀਮੇਟਮ ਦਿੱਤਾ ਹੈ ਕਿ ਜੇ ਅੱਜ ਵੀਰਵਾਰ ਸ਼ਾਮ ਤੱਕ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਈ ਤਾਂ ਕੱਲ੍ਹ ਸ਼ੁੱਕਰਵਾਰ ਨੂੰ ਜੀਟੀ ਰੋਡ ਜਾਮ ਕੀਤੀ ਜਾਵੇਗੀ। ਭਾਕਿਯੂ ਚੜੂਨੀ ਗਰੁੱਪ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੰਬਾਲਾ, ਪੰਚਕੂਲਾ, ਕੁਰੂਕਸ਼ੇਤਰ,ਕਰਨਾਲ ਅਤੇ ਕੈਥਲ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਆਪਣੇ ਟਰੈਕਟਰਾਂ ਨਾਲ ਸ਼ਾਹਬਾਦ-ਬਰਾੜਾ ਰੋਡ ਤੇ ਇਕੱਠੇ ਹੋਣ ਲਈ ਕਿਹਾ ਹੈ।ਜ਼ਿਕਰਯੋਗ ਹੈ ਕਿ ਆੜ੍ਹਤੀ ਈ-ਨੇਮ ਪ੍ਰਣਾਲੀ ਦਾ ਵਿਰੋਧ ਕਰਨ ਦੇ ਨਾਲ ਨਾਲ ਹੋਰ ਮੰਗਾਂ ਨੂੰ ਲੈ ਕੇ 19 ਸਤੰਬਰ ਤੋਂ ਹੜਤਾਲ ’ਤੇ ਹਨ। -ਨਿੱਜੀ ਪੱਤਰ ਪ੍ਰੇਰਕ