ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕਤਾ ਕੀਤਾ
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦੀ ਅਪੀਲ
ਹਰਿਆਣਾ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਕਿਸਾਨ ਕ੍ਰਾਫਟ ਕੰਪਨੀ ਵੱਲੋਂ ਲਾਡਵਾ ਦੇ ਪਿੰਡ ਪ੍ਰਹਲਾਦਪੁਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਜਾਗਰੂਕ ਕੀਤਾ ਗਿਆ ਹੈ। ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਐੱਸਡੀਓ ਡਾ. ਜਤਿੰਦਰ ਮਹਿਤਾ ਨੇ ਕਿਹਾ ਕਿ ਝੋਨੇ ਦੀ ਖੇਤੀ ਦਾ ਦੇਸ਼ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਹੈ ਪਰ ਝੋਨੇ ਦੀ ਖੇਤੀ ਦੌਰਾਨ ਵਧੇਰੇ ਪਾਣੀ ਦੀ ਵਰਤੋਂ ਹੁੰਦੀ ਹੈ। ਇਸ ਲਈ ਕਿਸਾਨਾਂ ਨੂੂੰ ਇਸ ਦੀ ਸਿੱਧੀ ਤਕਨੀਕ ਨਾਲ ਬਿਜਾਈ ਕਰਨੀ ਚਾਹੀਦੀ ਹੈ। ਇਸ ਨਾਲ ਝੋਨੇ ਦੀ ਬਿਜਾਈ ਦੌਰਾਨ ਪਾਣੀ ਦੀ ਖਪਤ 50 ਫ਼ੀਸਦ ਤੱਕ ਘੱਟ ਜਾਂਦੀ ਹੈ। ਕਿਸਾਨ ਕ੍ਰਾਫਟ ਦੇ ਕਿਸ਼ਨਜੀਤ ਸਿਨਹਾ ਨੇ ਕਿਹਾ ਕਿ ਸਿੱਧੀ ਬਿਜਾਈ ਜਿਥੇ ਪਾਣੀ ਦੀ ਖਪਤ ਘੱਟ ਹੁੰਦੀ ਹੈ, ਉਥੇ ਝਾੜ ਵੀ ਵੱਧ ਮਿਲਦਾ ਹੈ। ਕਿਸਾਨਾਂ ਨੂੰ ਪੁਰਾਣੇ ਤਰੀਕੇ ਨੂੰ ਬਦਲ ਕੇ ਹੁਣ ਸਿੱਧੀ ਬਿਜਾਈ ਵਾਲੇ ਪਾਸੇ ਵਧਣਾ ਚਾਹੀਦਾ ਹੈ। ਇਸ ਨਾਲ ਕਿਸਾਨਾਂ ਨੂੰ ਵਧੇਰੇ ਲਾਭ ਮਿਲੇਗਾ।
ਹਰਿਆਣਾ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਵਿੱਚ ਜਿੱਥੇ-ਜਿੱਥੇ ਵੀ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਖੇਤੀਬਾੜੀ ਕੀਤੀ ਜਾ ਰਹੀ ਹੈ, ਉੱਥੇ ਚੰਗੇ ਨਤੀਜੇ ਮਿਲ ਰਹੇ ਹਨ। ਇਸੇ ਕਾਰਨ ਦੇਸ਼ ਦੇ ਵੱਡੀ ਗਿਣਤੀ ਕਿਸਾਨ ਇਸ ਤਕਨੀਕ ਨੂੰ ਅਪਣਾ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਤਕਨੀਕ ਅਪਣਾਉਣ ਦੀ ਅਪੀਲ ਕੀਤੀ।

