ਦਿੱਲੀ ਲਈ ਪੈਦਲ ਕੂਚ ਕਰਨਗੇ ਕਿਸਾਨ
ਅੰਬਾਲਾ: ਬੀਕੇਯੂ ਸ਼ਹੀਦ ਭਗਤ ਸਿੰਘ ਦੇ ਆਗੂਆਂ ਵੱਲੋਂ ਅੱਜ ਅੰਬਾਲਾ ਸ਼ਹਿਰ ਦੀ ਅਨਾਜ ਮੰਡੀ ਸਥਿਤ ਕਿਸਾਨ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਛੇ ਦਸੰਬਰ ਨੂੰ ਹੋਣ ਵਾਲੇ ਦਿੱਲੀ ਮਾਰਚ ਵਾਸਤੇ ਸਰਕਾਰ ਟਰੈਕਟਰ ਟਰਾਲੀਆਂ ਲਿਜਾਣ ਤੋਂ ਮਨ੍ਹਾ ਕਰ ਰਹੀ...
Advertisement
ਅੰਬਾਲਾ: ਬੀਕੇਯੂ ਸ਼ਹੀਦ ਭਗਤ ਸਿੰਘ ਦੇ ਆਗੂਆਂ ਵੱਲੋਂ ਅੱਜ ਅੰਬਾਲਾ ਸ਼ਹਿਰ ਦੀ ਅਨਾਜ ਮੰਡੀ ਸਥਿਤ ਕਿਸਾਨ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਛੇ ਦਸੰਬਰ ਨੂੰ ਹੋਣ ਵਾਲੇ ਦਿੱਲੀ ਮਾਰਚ ਵਾਸਤੇ ਸਰਕਾਰ ਟਰੈਕਟਰ ਟਰਾਲੀਆਂ ਲਿਜਾਣ ਤੋਂ ਮਨ੍ਹਾ ਕਰ ਰਹੀ ਹੈ ਪਰ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 6 ਦਸੰਬਰ ਨੂੰ ਦਿੱਲੀ ਪੈਦਲ ਕੂਚ ਕੀਤਾ ਜਾਵੇਗਾ ਤੇ ਰਸਤੇ ਵਿਚ ਹੋਰ ਕਿਸਾਨ ਗਰੁੱਪ ਉਨ੍ਹਾਂ ਨਾਲ ਸ਼ਾਮਲ ਹੋਣਗੇ। ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਟਰੈਕਟਰ-ਟਰਾਲੀਆਂ ’ਚ ਦਿੱਲੀ ਜਾਣ ਤੋਂ ਰੋਕ ਰਹੀ ਹੈ ਜਦੋਂਕਿ ਸੰਸਦ ਮੈਂਬਰ ਅਤੇ ਵਿਧਾਇਕ ਕਾਰਾਂ ’ਚ ਆਉਂਦੇ-ਜਾਂਦੇ ਹਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×