ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 11 ਅਕਤੂਬਰ
ਕੈਬਨਿਟ ਮੰਤਰੀ ਅਨੂਪ ਧਾਨਕ ਨੇ ਅੱਜ ਬਾਬੈਨ ਅਨਾਜ ਮੰਡੀ ਦਾ ਦੌਰਾ ਕਰ ਕੇ ਮੰਡੀ ਵਿੱਚ ਚੱਲ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਲਈ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਤੇ ਵਿਉਪਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਏ। ਮੀਡੀਆ ਨਾਲ ਗਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਸੁਚਾਰੂ ਰੂਪ ਵਿੱਚ ਚੱਲ ਰਿਹਾ ਹੈ। ਕਿਸਾਨਾਂ ਤੇ ਵਪਾਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੀ ਫ਼ਸਲ ਦਾ ਭੁਗਤਾਨ 48 ਘੰਟਿਆਂ ਵਿੱਚ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਸਵਤੀ ਹੈਰੀਟੇਜ ਬੋਰਡ ਦੇ ਵਾਈਸ ਚੇਅਰਮੈਨ ਘੁੰਮਣ ਸਿੰਘ ਕਿਰਮਚ, ਜੇਜੇਪੀ ਨੇਤਾ ਕੁਲਦੀਪ ਸਿੰਘ ਮੁਲਤਾਨੀ, ਜਸਵਿੰਦਰ ਸਿੰਘ ਖਹਿਰਾ, ਕੁਲਦੀਪ ਜਖਵਾਲਾ, ਜੋਗ ਧਿਆਨ,ਸੰਜੇ ਸੰਘੋਰ, ਸੰਦੀਪ, ਸਤਬੀਰ ਮੰਗੋਲੀ ਤੋਂ ਇਲਾਵਾ ਕਈ ਜਜਪਾ ਨੇਤਾ ਮੌਜੂਦ ਸਨ।