ਏਸੀ ’ਚ ਧਮਾਕੇ ਕਾਰਨ ਪੀਐੱਨਬੀ ਦੇ ਏਟੀਐੱਮ ’ਚ ਅੱਗ ਲੱਗੀ
ਬੈਂਕ ਮੁਲਾਜ਼ਮਾਂ ਦੀ ਮੁਸਤੈਦੀ ਨਾਲ ਟਲਿਆ ਵੱਡਾ ਹਾਦਸਾ; ਕੋਈ ਜਾਨੀ ਨੁਕਸਾਨ ਨਹੀਂ
Advertisement
ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ’ਤੇ ਸਥਿਤ ਸੈਣੀ ਮਾਰਕੀਟ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦੇ ਏਟੀਐੱਮ ਕੈਬਿਨ ਵਿੱਚ ਏਅਰ ਕੰਡੀਸ਼ਨਰ ਦੇ ਬਲਾਸਟ ਹੋਣ ਕਾਰਨ ਅੱਗ ਲੱਗ ਗਈ। ਘਟਨਾ ਦੌਰਾਨ ਏਟੀਐੱਮ ਕੈਬਿਨ ਨੂੰ ਕਾਫ਼ੀ ਨੁਕਸਾਨ ਪਹੁੰਚਿਆ, ਪਰ ਬੈਂਕ ਮੁਲਾਜ਼ਮਾਂ ਦੀ ਸੂਝ-ਬੂਝ ਅਤੇ ਸਮੇਂ ਸਿਰ ਕੀਤੀ ਕਾਰਵਾਈ ਨਾਲ ਵੱਡਾ ਹਾਦਸਾ ਟਲ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਦਿਨ ਵੇਲੇ ਏਟੀਐੱਮ ਕੈਬਿਨ ਵਿੱਚ ਲੱਗਿਆ ਏਅਰ ਕੰਡੀਸ਼ਨਰ ਅਚਾਨਕ ਜ਼ੋਰਦਾਰ ਧਮਾਕੇ ਨਾਲ ਫਟ ਗਿਆ, ਜਿਸ ਮਗਰੋਂ ਕੈਬਿਨ ਵਿੱਚ ਅੱਗ ਦੀਆਂ ਲਪਟਾਂ ਅਤੇ ਧੂੰਆਂ ਫੈਲ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਬੈਂਕ ਦੇ ਕਰਮਚਾਰੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਅੱਗ ਬੁਝਾਊ ਸਿਲੰਡਰਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ।
ਘਟਨਾ ਵਿੱਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਮੁਤਾਬਕ ਸਬੰਧਤ ਏਟੀਐੱਮ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਤਕਨੀਕੀ ਕਾਰਨਾਂ ਕਰਕੇ ਬੰਦ ਪਿਆ ਸੀ ਅਤੇ ਇਸ ਵਿੱਚ ਕੋਈ ਨਕਦੀ ਵੀ ਮੌਜੂਦ ਨਹੀਂ ਸੀ। ਇਸ ਕਾਰਨ ਸੰਭਾਵੀ ਵਿੱਤੀ ਨੁਕਸਾਨ ਤੋਂ ਵੀ ਬਚਾਅ ਰਿਹਾ। ਬੈਂਕ ਪ੍ਰਬੰਧਕਾਂ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
Advertisement
Advertisement
Advertisement
×
