ਅੰਬਾਲਾ ਦੇ ਵਿਸ਼ਾਲ ਮੈਗਾ ਮਾਰਟ ’ਚ ਅੱਗ ਲੱਗੀ
ਉੱਪਰਲੀਆਂ ਦੋ ਮੰਜ਼ਿਲਾਂ ਵਿਚਲਾ ਸਮਾਨ ਸੜ ਕੇ ਸਵਾਹ
Advertisement
ਇੱਥੋਂ ਦੇ ਪ੍ਰੇਮ ਨਗਰ ਸਥਿਤ ਵਿਸ਼ਾਲ ਮੈਗਾ ਮਾਰਟ ਵਿਚ ਸਵੇਰ 9 ਵਜੇ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਉਪਰਲੀ ਮੰਜ਼ਿਲ ਤੋਂ ਸ਼ੁਰੂ ਹੋਈ ਇਸ ਅੱਗ ਨੇ ਜਲਦ ਹੀ ਦੋ ਮੰਜ਼ਿਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸੂਚਨਾ ਮਿਲਣ ਤੇ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕੀਤਾ।
ਫਾਇਰ ਬ੍ਰਿਗੇਡ ਅਧਿਕਾਰੀ ਤਰਸੇਮ ਰਾਣਾ ਨੇ ਦੱਸਿਆ ਕਿ ਅੱਗ ਕੱਪੜਿਆਂ ਵਿਚ ਫੈਲਣ ਕਾਰਨ ਇਸ ਤੇ ਕਾਬੂ ਪਾਉਣ ਲਈ ਮੁਸ਼ੱਕਤ ਕਰਨੀ ਪਈ। ਉਨ੍ਹਾਂ ਦੱਸਿਆ ਕਿ ਅੱਗ ਭਿਆਨਕ ਹੋਣ ਕਾਰਨ ਕੁੱਲ 8 ਫਾਇਰ ਬ੍ਰਿਗੇਡ ਗੱਡੀਆਂ ਨੂੰ ਲਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਜ਼ਮੀਨੀ ਮੰਜ਼ਿਲ ’ਤੇ ਅੱਗ ਕਾਰਨ ਨੁਕਸਾਨ ਹੋਣੋ ਬਚਾਅ ਰਿਹਾ। ਹਲਾਂਕਿ ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਅਧਿਕਾਰੀਆਂ ਵੱਲੋਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ। ਉਧਰ ਐੱਸਡੀਐੱਮ ਦਰਸ਼ਨ ਕੁਮਾਰ ਨੇ ਮੌਕੇ ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਹੈ।
Advertisement