DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਚਕੂਲਾ ਦੇ ਸਰਕਾਰੀ ਹਸਪਤਾਲ ’ਚ ਅੱਗ ਲੱਗੀ

ਪੰਚਕੂਲਾ ਦੇ ਸੈਕਟਰ-6 ਦੇ ਸਰਕਾਰੀ ਜਨਰਲ ਹਸਪਤਾਲ ਦੇ ਗਾਇਨੀਕੋਲੋਜੀ ਵਾਰਡ ਵਿੱਚ ਅੱਗ ਲੱਗ ਗਈ। ਵਾਰਡ ਵਿੱਚ ਲਗਾਏ ਹੀਟਰ ਕਾਰਨ ਪਰਦਿਆਂ ਨੂੰ ਅੱਗ ਲੱਗ ਗਈ ਅਤੇ ਹਸਪਤਾਲ ਦੇ ਸਟਾਫ ਨੇ ਫਾਇਰ ਇਸਟੂਮੈਂਟ ਨਾਲ ਇਸ ਅੱਗ ’ਤੇ ਤੁਰੰਤ ਕਾਬੂ ਪਾ ਲਿਆ। ਅੱਗ...

  • fb
  • twitter
  • whatsapp
  • whatsapp
Advertisement
ਪੰਚਕੂਲਾ ਦੇ ਸੈਕਟਰ-6 ਦੇ ਸਰਕਾਰੀ ਜਨਰਲ ਹਸਪਤਾਲ ਦੇ ਗਾਇਨੀਕੋਲੋਜੀ ਵਾਰਡ ਵਿੱਚ ਅੱਗ ਲੱਗ ਗਈ। ਵਾਰਡ ਵਿੱਚ ਲਗਾਏ ਹੀਟਰ ਕਾਰਨ ਪਰਦਿਆਂ ਨੂੰ ਅੱਗ ਲੱਗ ਗਈ ਅਤੇ ਹਸਪਤਾਲ ਦੇ ਸਟਾਫ ਨੇ ਫਾਇਰ ਇਸਟੂਮੈਂਟ ਨਾਲ ਇਸ ਅੱਗ ’ਤੇ ਤੁਰੰਤ ਕਾਬੂ ਪਾ ਲਿਆ। ਅੱਗ ਕਾਰਨ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕੁਝ ਘੰਟੇ ਤੱਕ ਲੋਕਾਂ ਦੇ ਸਾਹ ਸੁੱਕੇ ਰਹੇ ਅਤੇ ਤਿਮਾਰਦਾਰਾਂ ਨੂੰ ਆਪਣੇ ਮਰੀਜ਼ਾਂ ਦੀ ਚਿੰਤਾ ਰਹੀ। ਸਰਕਾਰੀ ਜਨਰਲ ਹਸਪਤਾਲ ਦੇ ਪ੍ਰਿੰਸੀਪਲ ਮੈਡੀਕਲ ਅਫਸਰ ਡਾ. ਆਰ ਐੱਸ ਚੌਹਾਨ ਨੇ ਦੱਸਿਆ ਕਿ ਥੋੜੇ ਸਮੇਂ ਲਈ ਘਬਰਾਹਟ ਹੋਈ ਸੀ ਪਰ ਜਲਦੀ ਹੀ ਅੱਗ ’ਤੇ ਕਾਬੂ ਪਾ ਲਿਆ ਗਿਆ। ਹੁਣ ਸਥਿਤੀ ਬਿਲਕੁਲ ਕਾਬੂ ਹੇਠ ਹੈ ਅਤੇ ਘਬਰਾਉਣ ਵਾਲੀ ਕੋਈ ਗੱਲ ਨਹੀਂ। ਅੱਗ ਲੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

Advertisement

Advertisement
Advertisement
×