ਸਦਰ ਬਾਜ਼ਾਰ ਵਿੱਚ ਬਹੁਮੰਜ਼ਲੀ ਇਮਾਰਤ ਵਿੱਚ ਅੱਗ ਲੱਗੀ
ਪੱਤਰ ਪ੍ਰੇਰਕ ਨਵੀਂ ਦਿੱਲੀ, 12 ਜੁਲਾਈ ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਨਿਚਰਵਾਰ ਦੁਪਹਿਰ ਨੂੰ ਦਿੱਲੀ ਦੇ ਸਦਰ ਬਾਜ਼ਾਰ ਖੇਤਰ ਵਿੱਚ ਕਈ ਦੁਕਾਨਾਂ ਵਾਲੀ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸਿਜ਼ ਨੇ ਅੱਗ ਬੁਝਾਉਣ...
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੁਲਾਈ
Advertisement
ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਨਿਚਰਵਾਰ ਦੁਪਹਿਰ ਨੂੰ ਦਿੱਲੀ ਦੇ ਸਦਰ ਬਾਜ਼ਾਰ ਖੇਤਰ ਵਿੱਚ ਕਈ ਦੁਕਾਨਾਂ ਵਾਲੀ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸਿਜ਼ ਨੇ ਅੱਗ ਬੁਝਾਉਣ ਲਈ 12 ਫਾਇਰ ਟੈਂਡਰ ਭੇਜੇ। ਜੱਦੋ ਜਹਿਦ ਮਗਰੋਂ ਦਿੱਲੀ ਅੱਗ ਬੁਝਾਊ ਅਮਲੇ ਨੇ ਸਦਰ ਬਾਜ਼ਾਰ ਖੇਤਰ ਵਿੱਚ ਕਈ ਦੁਕਾਨਾਂ ਵਾਲੀ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਅੱਗ ਬੁਝਾ ਦਿੱਤੀ।ਇਸ ਮਗਰੋਂ ਅੱਗ ਵਾਲੀ ਥਾਂ ਨੂੰ ਠੰਢਾ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਪੌਣੇ ਚਾਰ ਵਜੇ ਦੇ ਕਰੀਬ ਕਰੀਬ ਵਪਾਰਕ ਇਮਾਰਤ ਵਿੱਚ ਅੱਗ ਲੱਗਣ ਬਾਰੇ ਇੱਕ ਕਾਲ ਆਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਗ ਸਕਿਆ। ਦਿੱਲੀ ਪੁਲੀਸ ਅਤੇ ਅੱਗ ਬੁਝਾਊ ਮਹਿਕਮੇ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Advertisement