DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Yamunanagar ਵਿੱਚ Fire Department ਦੇ ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਸਮਝੌਤੇ ਲਾਗੂ ਨਾ ਹੋਣ ਕਾਰਨ ਰੋਸ; ਅਗਸਤ ਦੇ ਪਹਿਲੇ ਹਫ਼ਤੇ ਹੜਤਾਲ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਯਮੁਨਾਨਗਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਫਾਇਰ ਵਿਭਾਗ ਦੇ ਕਰਮਚਾਰੀ।
Advertisement

ਹਰਿਆਣਾ ਫਾਇਰ ਵਿਭਾਗ ਕਰਮਚਾਰੀ ਯੂਨੀਅਨ (ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਸ਼ਾਖਾ) ਨਾਲ 13 ਮਈ ਨੂੰ ਹੋਇਆ ਸਮਝੌਤਾ ਲਾਗੂ ਕਰਨ ਵਿੱਚ ਸਰਕਾਰ ਦੀ ਅਸਫਲਤਾ ’ਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਵਾਅਦਿਆਂ ਦੀ ਉਲੰਘਣਾ ਅਤੇ ਕਰਮਚਾਰੀ ਵਿਰੋਧੀ ਰਵੱਈਏ ਦੇ ਵਿਰੋਧ ਵਿੱਚ ਜ਼ਿਲ੍ਹੇ ਭਰ ਦੇ ਫਾਇਰ ਕਰਮਚਾਰੀ ਯਮੁਨਾਨਗਰ ਦੇ ਮੁੱਖ ਫਾਇਰ ਸਟੇਸ਼ਨ ’ਤੇ ਇਕੱਠੇ ਹੋਏ ਅਤੇ ਗੇਟ ਮੀਟਿੰਗ ਤੋਂ ਬਾਅਦ ਪ੍ਰਦਰਸ਼ਨ ਕੀਤਾ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਵਿਜੇਂਦਰ ਸਿੰਘ ਅਤੇ ਜ਼ਿਲ੍ਹਾ ਸਕੱਤਰ ਰਿੰਕੂ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਗੁਲਸ਼ਨ ਭਾਰਦਵਾਜ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਅੰਦੋਲਨਾਂ ਨੂੰ ਖਤਮ ਕਰਨ ਲਈ ਸਮਝੌਤੇ ਕਰ ਲੈਂਦੀ ਹੈ, ਪਰ ਦੂਜੇ ਪਾਸੇ ਉਨ੍ਹਾਂ ਨੂੰ ਲਾਗੂ ਕਰਨ ਤੋਂ ਪਿੱਛੇ ਹਟ ਜਾਂਦੀ ਹੈ। ਉਨ੍ਹਾਂ ਕਿਹਾ ਕਿ 13 ਮਈ ਦੇ ਸਮਝੌਤੇ ਵਿੱਚ ਮੰਨੀਆਂ ਗਈਆਂ ਮੰਗਾਂ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਪੱਤਰ ਜਾਂ ਸਰਕੂਲਰ ਜਾਰੀ ਨਹੀਂ ਕੀਤਾ ਗਿਆ, ਜੋ ਸਰਕਾਰ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਸ ਸਮਝੌਤੇ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ, ਤਾਂ ਜ਼ਿਲ੍ਹੇ ਦੇ ਸਾਰੇ ਫਾਇਰ ਕਰਮਚਾਰੀ ਬਾਈ ਜੁਲਾਈ ਨੂੰ ਮਿਊਂਸੀਪਲ ਕਰਮਚਾਰੀ ਯੂਨੀਅਨ ਵੱਲੋਂ ਕਰਵਾਈ ਜਾਣ ਵਾਲੀ ਜ਼ਿਲ੍ਹਾ ਪੱਧਰੀ ਰੈਲੀ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ ਅਤੇ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisement

ਉਨ੍ਹਾਂ ਐਲਾਨ ਕੀਤਾ ਕਿ ਜੇ 5 ਅਗਸਤ ਤੱਕ ਸਮਝੌਤੇ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾਂਦਾ, ਤਾਂ ਜ਼ਿਲ੍ਹੇ ਦੇ ਸਾਰੇ ਫਾਇਰ ਕਰਮਚਾਰੀ ਛੇ, ਸੱਤ ਅਤੇ ਅੱਠ ਅਗਸਤ ਨੂੰ ਯੂਨੀਅਨ ਵੱਲੋਂ ਐਲਾਨੀ ਗਈ ਰਾਜ ਪੱਧਰੀ ਹੜਤਾਲ ਕਰਨਗੇ।

Advertisement

ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਕਰਮਚਾਰੀ ਹੁਣ ਸਰਕਾਰ ਦੇ ਝੂਠੇ ਭਰੋਸਿਆਂ ਅਤੇ ਖੋਖਲੇ ਐਲਾਨਾਂ ਵਿੱਚ ਆਉਣ ਵਾਲੇ ਨਹੀਂ ਹਨ। ਉਨ੍ਹਾਂ ਸਰਕਾਰ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਮੂੰਹ-ਤੋੜ ਜਵਾਬ ਦੇਣ ਅਤੇ ਆਪਣੇ ਹੱਕਾਂ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ ਲਿਆ।

ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਭਵਿੱਖ ਵਿੱਚ ਪੈਦਾ ਹੋਣ ਵਾਲੇ ਹਾਲਾਤ ਲਈ ਹਰਿਆਣਾ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਵੱਖ-ਵੱਖ ਫਾਇਰ ਸਟੇਸ਼ਨਾਂ ਤੋਂ ਪੁੱਜੇ ਕਰਮਚਾਰੀਆਂ ਵਿੱਚ ਲਲਿਤ ਕੁਮਾਰ, ਤੇਜਿੰਦਰ ਸਿੰਘ, ਜਗਵਿੰਦਰ, ਹਰਮਿੰਦਰ ਸਿੰਘ, ਵਿੱਕੀ ਵਾਲੀਆ, ਵਿਕਰਮ ਸਿੰਘ, ਅਭਿਸ਼ੇਕ, ਲੀਡਿੰਗ ਫਾਇਰਮੈਨ ਦਵਿੰਦਰ ਸਿੰਘ, ਸਾਧੂ ਸਿੰਘ, ਰਾਜੀਵ ਕੁਮਾਰ ਅਤੇ ਚੰਦਰਸ਼ੇਖਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Advertisement
×