DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Fire Outbreak: ਨਿਊ ਅਸ਼ੋਕ ਨਗਰ ਥਾਣੇ ਵਿੱਚ ਅੱਗ ਲੱਗੀ

ਪੂਰਬੀ ਦਿੱਲੀ ਦੇ ਨਿਊ ਅਸ਼ੋਕ ਨਗਰ ਥਾਣੇ ਦੇ ਪਾਰਕਿੰਗ ਖੇਤਰ ਵਿੱਚ ਮੰਗਲਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ...

  • fb
  • twitter
  • whatsapp
  • whatsapp
featured-img featured-img
ਵਾਹਨਾਂ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮ। -ਫੋਟੋ: ਪੀਟੀਆਈ
Advertisement

ਪੂਰਬੀ ਦਿੱਲੀ ਦੇ ਨਿਊ ਅਸ਼ੋਕ ਨਗਰ ਥਾਣੇ ਦੇ ਪਾਰਕਿੰਗ ਖੇਤਰ ਵਿੱਚ ਮੰਗਲਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਜਾਂ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।

ਦਿੱਲੀ ਫਾਇਰ ਸਰਵਿਸ (ਡੀ ਐੱਫ ਐੱਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਇੱਕ ਵਜੇ ਦੇ ਕਰੀਬ ਥਾਣੇ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ।

Advertisement

ਪੁਲੀਸ ਨੇ ਦੱਸਿਆ ਕਿ ਦੁਪਹਿਰ ਲਗਪਗ ਇੱਕ ਵਜੇ ਥਾਣੇ ਦੇ ਮਾਲਖਾਨੇ ਦੇ ਨਾਲ ਲੱਗਦੇ ਪਾਰਕਿੰਗ ਖੇਤਰ ਵਿੱਚ ਅੱਗ ਲੱਗੀ। ਇੱਥੇ ਵੱਖ ਵੱਖ ਕੇਸਾਂ ਨਾਲ ਸਬੰਧਤ ਵਾਹਨ ਖੜ੍ਹੇ ਸਨ।

Advertisement

ਘਟਨਾ ਦੇ ਤੁਰੰਤ ਬਾਅਦ ਥਾਣੇ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਉਪਲੱਬਧ ਅੱਗ ਬੁਝਾਊ ਯੰਤਰਾਂ ਅਤੇ ਕੰਪਲੈਕਸ ਵਿੱਚ ਲੱਗੀ ਟੈਂਕੀ ਦੇ ਪਾਣੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਵੀ ਸੂਚਿਤ ਕੀਤਾ ਗਿਆ।

ਫਾਇਰ ਬ੍ਰਿਗੇਡ ਦੇ ਕਰਮਚਾਰੀ ਕੁਝ ਦੇਰ ਬਾਅਦ ਘਟਨਾ ਸਥਾਨ ’ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਦੁਪਹਿਰ ਲਗਪਗ 2:20 ਵਜੇ ਤੱਕ ਅੱਗ ਬੁਝਾ ਦਿੱਤੀ ਗਈ ਸੀ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਅਜਿਹਾ ਲਗਦਾ ਹੈ ਕਿ ਅੱਗ ਮਾਲਖਾਨੇ ਦੇ ਪਾਰਕਿੰਗ ਖੇਤਰ ਵਿੱਚ ਖੜ੍ਹੀਆਂ ਕੇਸਾਂ ਨਾਲ ਸਬੰਧਤ ਗੱਡੀਆਂ ਤੋਂ ਲੱਗੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਐੱਮ ਬੀ ਰੋਡ ’ਤੇ ਕਾਰ ਨੂੰ ਅੱਗ ਲੱਗੀ

ਮੰਗਲਵਾਰ ਦੁਪਹਿਰ ਨੂੰ ਦਿੱਲੀ ਦੇ ਮਹਿਰੌਲੀ-ਬਦਰਪੁਰ (ਐੱਮ ਬੀ) ਰੋਡ ’ਤੇ ਲਾਡੋ ਸਰਾਏ ਨੇੜੇ ਇੱਕ ਕਾਰ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਭੇਜੀਆਂ। ਦਿੱਲੀ ਫਾਇਰ ਸਰਵਿਸਿਜ਼ (ਡੀ ਐੱਫ ਐੱਸ) ਦੇ ਅਧਿਕਾਰੀ ਨੇ ਦੱਸਿਆ ਕਿ ਮੁੱਖ ਸੜਕ ’ਤੇ ਸਾਕੇਤ ਮੈਟਰੋ ਸਟੇਸ਼ਨ ਨੇੜੇ ਇੱਕ ਵਾਹਨ ਨੂੰ ਅੱਗ ਲੱਗਣ ਦੀ ਸੂਚਨਾ ਦੁਪਹਿਰ 12.26 ਵਜੇ ਮਿਲੀ ਸੀ। ਇਸ ਕਾਰ ਵਿੱਚ ਦੋ ਜਣੇ ਸਵਾਰ ਸਨ ਜੋ ਅੱਗ ਲੱਗਣ ਬਾਰੇ ਪਤਾ ਲੱਗਣ ’ਤੇ ਤੁਰੰਤ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ। ਡੀ ਐੱਫ ਐੱਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਦੁਪਹਿਰ 2.25 ਵਜੇ ਅੱਗ ਬੁਝਾ ਦਿੱਤੀ ਗਈ ਸੀ।

Advertisement
×