DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂਗ੍ਰਾਮ ’ਚ ਯੂਟਿਊਬਰ ਐਲਵਿਸ਼ ਯਾਦਵ ਦੇ ਘਰ ’ਤੇ ਫਾਇਰਿੰਗ

ਹਮਲਾਵਰਾਂ ਨੇ ਦੋ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ; ਭਾਊ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਲੲੀ
  • fb
  • twitter
  • whatsapp
  • whatsapp
Advertisement

ਯੂਟਿਊਬਰ ਐਲਵਿਸ਼ ਯਾਦਵ ਦੇ ਗੁਰੂਗ੍ਰਾਮ ’ਚ ਸੈਕਟਰ 57 ਸਥਿਤ ਘਰ ’ਤੇ ਅੱਜ ਤੜਕੇ ਦੋ ਨਕਾਬਪੋਸ਼ ਹਮਲਾਵਰਾਂ ਵੱਲੋਂ ਦੋ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਘਟਨਾ ਸੀਸੀਟੀਵੀ ਕੈਮਰੇ ’ਚ ਰਿਕਾਰਡ ਹੋ ਗਈ ਹੈ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਤੜਕੇ ਲਗਪਗ 5.30 ਵਜੇ ਵਾਪਰੀ। ਉਸ ਸਮੇਂ ਯਾਦਵ ਆਪਣੇ ਘਰ ’ਚ ਨਹੀਂ ਸੀ ਹਾਲਾਂਕਿ ਪਰਿਵਾਰ ਦੇ ਕੁਝ ਮੈਂਬਰ ਘਰ ’ਚ ਮੌਜੂਦ ਸਨ ਪਰ ਹਮਲੇ ’ਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਐਲਵਿਸ਼ ਦੇ ਪਿਤਾ ਰਾਮ ਅਵਤਾਰ ਯਾਦਵ ਨੇ ਕਿਹਾ ਕਿ ਉਨ੍ਹਾਂ ਨੇ ਸਵੇਰੇ ਲਗਪਗ 5.30 ਵਜੇ ਗੋਲੀਆਂ ਦੀ ਆਵਾਜ਼ ਸੁਣਨ ਮਗਰੋਂ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲੀਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਫੋਰੈਂਸਿਕ ਸਬੂਤ ਇਕੱਠੇ ਕੀਤੇ। ਪੁਲੀਸ ਵੱਲੋਂ ਜਾਂਚ ਲਈ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਲਵਿਸ਼ ਯਾਦਵ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਐੱਫਆਈਆਰ ਦਰਜ ਕੀਤੀ ਜਾਵੇਗੀ।

ਇਸੇ ਦੌਰਾਨ ‘ਭਾਊ ਗੈਂਗ’ ਨੇ ਐਲਵਿਸ਼ ਯਾਦਵ ਦੇ ਘਰ ’ਤੇ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਪੋਸਟ ’ਚ ‘ਭਾਊ ਗੈਂਗ’ ਦੇ ਮੈਂਬਰ ਗੈਂਗਸਟਰ ਨੀਰਜ ਫਰੀਦਪੁਰ ਤੇ ਭਾਊ ਰਿਟੋਲੀਆ ਨੇ ਹਮਲੇ ਦੀ ਜ਼ਿੰਮੇਵਾਰੀ ਲਈ। ਰਿਟੋਲੀਆ ਨੇ ਪੋਸਟ ’ਚ ਕਿਹਾ, ‘‘ਅੱਜ ਐਲਵਿਸ਼ ਯਾਦਵ ਦੇ ਘਰ ’ਤੇ ਗੋਲੀਆਂ ਸਾਡੇ ਵੱਲੋਂ ਚਲਾਈਆਂ ਗਈਆਂ ਹਨ। ਉਸ ਨੇ ਸੱਟੇਬਾਜ਼ੀ ਨੂੰ ਉਤਸ਼ਾਹਿਤ ਕਰਕੇ ਕਈ ਘਰ ਬਰਬਾਦ ਕਰ ਦਿੱਤੇ ਹਨ। ਸੱਟੇਬਾਜ਼ੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਹੋਰ ਸੋਸ਼ਲ ਮੀਡੀਆ ਹਸਤੀਆਂ ਨੂੰ ਗੋਲੀਆਂ ਜਾਂ ਕਾਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।’’ ਹਾਲਾਂਕਿ ਪੁਲੀਸ ਨੇ ਪੋਸਟ ’ਚ ਕੀਤੇ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ ਹੈ।

Advertisement

Advertisement
×