ਯਮੁਨਾਨਗਰ, 15 ਮਈ
ਇਥੇ ਯਮੁਨਾ ਵਿਚ ਪੰਜ ਨੌਜਵਾਨਾਂ ਦੀ ਉਦੋਂ ਡੁੱਬਣ ਕਾਰਨ ਮੌਤ ਹੋ ਗਈ ਜਦੋਂ ਦੂਜੀ ਧਿਰ ਦੇ ਨੌਜਵਾਨਾਂ ਨੇ ਉਨ੍ਹਾਂ ’ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਹਿਰ ਵਿਚ ਦਸ ਨੌਜਵਾਨ ਨਹਾਉਣ ਗਏ ਸਨ, ਜਿਨ੍ਹਾਂ ’ਤੇ ਹਮਲਾ ਕਰ ਦਿੱਤਾ ਗਿਆ। ਇਨ੍ਹਾਂ ਵਿਚੋਂ ਪੰਜ ਨੌਜਵਾਨ ਤੈਰ ਕੇ ਬਚ ਨਿਕਲੇ ਜਦਕਿ ਪੰਜ ਨੌਜਵਾਨਾਂ ਦੇ ਡੁੱਬਣ ਦਾ ਖਦਸ਼ਾ ਹੈ। ਇਨ੍ਹਾਂ ਨੌਜਵਾਨਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਸਫਲਤਾ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਜਦੋਂ ਨੌਜਵਾਨ ਨਹਾ ਰਹੇ ਸਨ ਤਾਂ ਦੂਜੀ ਧਿਰ ਦੇ ਨੌਜਵਾਨਾਂ ਨੇ ਉਨ੍ਹਾਂ ’ਤੇ ਪਥਰਾਅ ਕੀਤਾ ਤੇ ਬਾਹਰ ਖੜ੍ਹੀ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ।