ਭਰੇੜੀ ਕਲਾਂ ’ਚ ਲਾਏ ਜਾਣਗੇ ਪੰਜ ਹਜ਼ਾਰ ਬੂਟੇ: Krishna Kumar Bedi
ਪਿੰਡ ’ਚ ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਮਨਾਇਆ; ਬੱਚਿਆਂ ਨੂੰ ਬੂਟੇ ਵੰਡੇ
ਪਿੰਡ ਭਰੇੜੀ ਕਲਾਂ ਵਿੱਚ ‘ਇਕ ਰੁੱਖ ਮਾਂ ਦੇ ਨਾਮ’ ਤਹਿਤ ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਰਿਆਣਾ ਦੇ ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀ ਅਤੇ ਪੱਛੜੇ ਵਰਗ ਭਲਾਈ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਰ ਕੀਤੀ ਅਤੇ ਬੂਟਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਵਿੱਚ ਸ਼ੈੱਡ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਰੇੜੀ ਕਲਾਂ ਪਿੰਡ ਵਿੱਚ 25 ਏਕੜ ਜ਼ਮੀਨ ’ਚ ਲਗਭਗ 5,000 ਬੂਟੇ ਲਗਾਏ ਜਾਣਗੇ। ਇਸ ਦੌਰਾਨ ਬੱਚਿਆਂ ਨੂੰ ਬੂਟੇ ਵੀ ਵੰਡੇ ਗਏ।
ਇਸ ਤੋਂ ਪਹਿਲਾਂ ਸਮਾਗਮ ’ਚ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਸਚਿਨ ਗੁਪਤਾ ਨੇ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸਚਿਨ ਗੁਪਤਾ, ਸਾਬਕਾ ਵਿਧਾਇਕ ਡਾ. ਪਵਨ ਸੈਣੀ, ਹਰਿਆਣਾ ਵਪਾਰੀ ਭਲਾਈ ਬੋਰਡ ਦੇ ਉਪ ਚੇਅਰਮੈਨ ਰਾਕੇਸ਼ ਬਿੰਦਲ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ, ਨਗਰ ਨਿਗਮ ਦੀ ਮੇਅਰ ਅਕਸ਼ਿਤਾ ਸੈਣੀ, ਐੱਸ ਡੀ ਐੱਮ ਸ਼ਿਵਜੀਤ ਭਾਰਤੀ ਅਤੇ ਹੋਰਾਂ ਬੂਟੇ ਲਾਏ। ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਵਣ ਮਹਾਂਉਤਵਸ ਬੂਟੇ ਲਗਾਉਣ ਦਾ ਮੌਕਾ ਨਹੀਂ ਹੈ, ਸਗੋਂ ਵਾਤਾਵਰਨ ਸੰਭਾਲ ਪ੍ਰਤੀ ਜ਼ਿੰਮੇਵਾਰੀ ਨੂੰ ਯਾਦ ਕਰਨ ਦਾ ਦਿਨ ਹੈ। ਇਸ ਦੌਰਾਨ ਉਨ੍ਹਾਂ ਵਾਤਾਵਰਨ ਸੰਭਾਲ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸਚਿਨ ਗੁਪਤਾ, ਸਾਬਕਾ ਵਿਧਾਇਕ ਡਾ. ਪਵਨ ਸੈਣੀ, ਨਗਰ ਨਿਗਮ ਦੀ ਮੇਅਰ ਅਕਸ਼ਿਤਾ ਸੈਣੀ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ, ਐੱਸ ਡੀ ਐੱਮ ਸ਼ਿਵਜੀਤ ਭਾਰਤੀ, ਹਰਿਆਣਾ ਵਪਾਰੀ ਭਲਾਈ ਬੋਰਡ ਦੇ ਉਪ ਚੇਅਰਮੈਨ ਰਾਕੇਸ਼ ਬਿੰਦਲ ਆਦਿ ਹਾਜ਼ਰ ਸਨ।

