ਖੁਰਾਕ ਮੰਤਰੀ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਰਜੇਸ਼ ਨਾਗਰ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਤੇ ਕਮਿਸ਼ਨ ਏਜੰਟਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੀਆਂ...
Advertisement
ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਰਜੇਸ਼ ਨਾਗਰ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਤੇ ਕਮਿਸ਼ਨ ਏਜੰਟਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਹੁਕਮਾਂ ਵਿਚ ਕਿਸੇ ਵੀ ਤਰਾਂ ਦੀ ਢਿੱਲ-ਮੱਠ ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਹੋਵੇਗੀ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ ਦਾ ਕੰਮ ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗਾ। ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਰਾਜੇਸ਼ ਨਾਗਰ ਲਾਡਵਾ ਅਨਾਜ ਮੰਡੀ ਦਾ ਨਿਰੀਖਣ ਕਰ ਰਹੇ ਸਨ।
Advertisement
Advertisement
×

