ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 2 ਅਕਤੂਬਰ
ਰਾਮਗੜ੍ਹੀਆ ਭਾੲਚਾਰੇ ਦੀ ਇਕ ਵਿਸ਼ੇਸ਼ ਬੈਠਕ ਬਰਾੜਾ ਰੋਡ ’ਤੇ ਹੰਜਰਾ ਸ਼ਟਰਿੰਗ ਸਟੋਰ ’ਤੇ ਹੋਈ। ਇਸ ਮੌਕੇ ਸਰਬਸੰਮਤੀ ਨਾਲ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਪੂਰਨ ਸਿੰਘ ਨੂੰ ਪ੍ਰਧਾਨ, ਹਰਜਿੰਦਰ ਸਿੰਘ ਨੂੰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਨੂੰ ਸਕੱਤਰ, ਦਲਵਿੰਦਰ ਸਿੰਘ ਨੂੰ ਮੀਤ ਸਕੱਤਰ ਅਤੇ ਹਰਜੀਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਪ੍ਰਧਾਨ ਪੂਰਨ ਸਿੰਘ ਨੇ ਕਿਹਾ ਕਿ ਸੁਸਾਇਟੀ ਵੱਲੋਂ ਸਮਾਜ ਭਲਾਈ ਦੇ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ ਤੇ ਉਹ ਦੱਬੇ-ਕੁਚਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁਕਣ ਲਈ ਸਦਾ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਛੇਤੀ ਹੀ ਸੁਸਾਇਟੀ ਦਾ ਜ਼ਿਲ੍ਹਾ ਪੱਧਰ ’ਤੇ ਗਠਨ ਕੀਤਾ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ, ਸਾਹਿਬ ਸਿੰਘ, ਪ੍ਰੀਤਮ ਸਿੰਘ, ਹਰਭਜਨ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ ਅਤੇ ਪ੍ਰੇਮ ਸਿੰਘ ਹਾਜ਼ਰ ਸਨ।