ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਈਡੀ ਵੱਲੋਂ ਹਰਿਆਣਾ ਕਾਂਗਰਸ ਦਾ ਸਾਬਕਾ ਵਿਧਾਇਕ ਗ੍ਰਿਫ਼ਤਾਰ

ਨਵੀਂ ਦਿੱਲੀ, 5 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਕਾਂਗਰਸ ਦੇ ਸਾਬਕਾ ਵਿਧਾਇਕ ਧਰਮ ਸਿੰਘ ਛੋਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ 61 ਸਾਲਾ ਸਾਬਕਾ ਵਿਧਾਇਕ ਨੂੰ ਐਤਵਾਰ ਨੂੰ ਦਿੱਲੀ ਦੇ ਇਕ ਹੋਟਲ ਤੋਂ ਹਿਰਾਸਤ ਵਿਚ ਲਿਆ ਗਿਆ...
Advertisement

ਨਵੀਂ ਦਿੱਲੀ, 5 ਮਈ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਕਾਂਗਰਸ ਦੇ ਸਾਬਕਾ ਵਿਧਾਇਕ ਧਰਮ ਸਿੰਘ ਛੋਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ 61 ਸਾਲਾ ਸਾਬਕਾ ਵਿਧਾਇਕ ਨੂੰ ਐਤਵਾਰ ਨੂੰ ਦਿੱਲੀ ਦੇ ਇਕ ਹੋਟਲ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਨੂੰ ਗੁਰੂਗ੍ਰਾਮ ਦੀ ਇਕ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਛੋਕਰ ਪਾਣੀਪਤ ਜ਼ਿਲ੍ਹੇ ਦੀ ਸਮਾਲਖਾ ਵਿਧਾਨ ਸਭਾ ਸੀਟ ਤੋਂ ਸਾਬਕਾ ਵਿਧਾਇਕ ਹਨ, ਉਹ ਪਿਛਲੇ ਸਾਲ ਹਰਿਆਣਾ ਵਿਧਾਨ ਸਭਾ ਚੋਣਾਂ ਹਾਰ ਗਏ ਸਨ ਜਦੋਂ ਉਨ੍ਹਾਂ ਦੀ ਪਾਰਟੀ ਨੇ ਉਸੇ ਸੀਟ ਤੋਂ ਦੁਬਾਰਾ ਚੋਣ ਲੜਨ ਲਈ ਟਿਕਟ ਦਿੱਤੀ ਸੀ।

Advertisement

ਛੋਕਰ, ਉਨ੍ਹਾਂ ਦੇ ਪੁੱਤਰ ਵਿਕਾਸ ਛੋਕਰ (ਭਗੌੜਾ) ਅਤੇ ਸਿਕੰਦਰ ਛੋਕਰ ’ਤੇ 1,500 ਤੋਂ ਵੱਧ ਘਰ ਖਰੀਦਦਾਰਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ 500 ਕਰੋੜ ਰੁਪਏ ਤੋਂ ਵੱਧ ਦੇ ਫੰਡ ਹੜੱਪਣ ਦੇ ਦੋਸ਼ ਹਨ। ਸਿਕੰਦਰ ਨੂੰ ਈਡੀ ਨੇ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਸਮੇਂ ਜ਼ਮਾਨਤ ’ਤੇ ਹੈ। ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐੱਮਐੱਲਏ) ਦੀ ਇਕ ਵਿਸ਼ੇਸ਼ ਅਦਾਲਤ ਨੇ ਧਰਮ ਸਿੰਘ ਛੋਕਰ ਅਤੇ ਵਿਕਾਸ ਛੋਕਰ ਵਿਰੁੱਧ ਕਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਈਡੀ ਨੇ ਮਾਰਚ ਵਿਚ ਕਿਹਾ ਸੀ ਕਿ ਏਜੰਸੀ ਨੇ ਉਨ੍ਹਾਂ ਵਿਰੁੱਧ ਇਕ ਜਨਤਕ ਘੋਸ਼ਣਾ ਜਾਰੀ ਕੀਤੀ ਸੀ ਅਤੇ 19 ਮਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ ਗੁਰੂਗ੍ਰਾਮ ਪੁਲੀਸ ਵੱਲੋਂ ਸਾਈਂ ਆਈਨਾ ਫਾਰਮਜ਼ ਅਤੇ ਸੰਬੰਧਿਤ ਕੰਪਨੀਆਂ ਵਿਰੁੱਧ ਦਰਜ ਕੀਤੀ ਗਈ ਐੱਫਆਈਆਰ ਤੋਂ ਬਾਅਦ ਸਾਹਮਣੇ ਆਇਆ ਹੈ। -ਪੀਟੀਆਈ

Advertisement