ਨਵੀਂ ਦਿੱਲੀ, 4 ਅਪਰੈਲ
ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ‘ਆਪ’ ’ਚ ਸ਼ਾਮਲ ਹੋਣ ਜਾ ਰਹੇ ਹਨ। ਪਾਰਟੀ ਸੂਤਰਾਂ ਨੇ ਦੱਸਿਆ ਕਿ ਉਹ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ਅੱਜ ਆਮ ਆਦਮੀ ਪਾਰਟੀ (ਆਪ) ’ਚ ਸ਼ਾਮਲ ਹੋਣਗੇ। ਸਿਰਸਾ ਤੋਂ ਸਾਬਕਾ ਸੰਸਦ ਮੈਂਬਰ ਤੰਵਰ ਨੇ ਸਾਲ 2019 ਵਿੱਚ ਕਾਂਗਰਸ ਛੱਡ ਦਿੱਤੀ ਸੀ।