ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਬਕਾ ਮੰਤਰੀ ਨੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਸੰਗਤ ਨੂੰ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ
Advertisement

ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਨੇ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ’ਤੇ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ ਸੂਬਾਈ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਇਸ ਪ੍ਰੋਗਰਾਮ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਸੁਭਾਸ਼ ਸੁਧਾ ਨੇ ਪ੍ਰੋਗਰਾਮ ਵਾਲੀ ਥਾਂ ’ਤੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਸ੍ਰੀ ਸੁਧਾ ਨੇ ਕਿਹਾ ਕਿ ਸ਼ਹੀਦੀ ਪੁਰਬ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸੰਗਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਬਾਰੇ ਪ੍ਰਦਰਸ਼ਨੀ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਤੇਗ ਬਹਾਦਰ ਦੇ ਬਲੀਦਾਨ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਰੋੜੀ, ਪਿੰਜੌਰ ਤੇ ਫਰੀਦਾਬਾਦ ਤੋਂ ਸ਼ਹੀਦੀ ਯਾਤਰਾਵਾਂ ਸ਼ੁਰੂ ਹੋ ਚੁੱਕੀਆਂ ਹਨ ਤੇ ਇਸੇ ਤਰ੍ਹਾਂ 18 ਨਵੰਬਰ ਨੂੰ ਯਮੁਨਾਨਗਰ ਦੇ ਸਢੌਰਾ ਤੋਂ ਚੌਥੀ ਯਾਤਰਾ ਸ਼ੁਰੂ ਹੋਵੇਗੀ। ਇਨ੍ਹਾਂ ਚਾਰੇ ਯਾਤਰਾਵਾਂ ਦਾ ਇਥੇ ਪੁੱਜਣ ’ਤੇ 24 ਨਵੰਬਰ ਨੂੰ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 25 ਨਵੰਬਰ ਵਾਲਾ ਪ੍ਰੋਗਰਾਮ ਇਤਿਹਾਸਕ ਹੋਵੇਗਾ।

Advertisement

Advertisement
Show comments