ਪੱਤਰ ਪ੍ਰੇਰਕ
ਫਰੀਦਾਬਾਦ, 6 ਅਗਸਤ
ਕੌਮੀ ਰਾਜਧਾਨੀ ਵਿੱਚ ਇੱਕ ਸਪਾ ਵਿੱਚ ਕੰਮ ਕਰਨ ਵਾਲੀ ਇੱਕ 22 ਸਾਲਾ ਔਰਤ ਨੂੰ ਦੋ ਵਿਅਕਤੀਆਂ ਨੇ ਕਥਿਤ ਤੌਰ ’ਤੇ ਬੇਹੋਸ਼ ਕਰ ਕੇ ਸਮੂਹਿਕ ਜਬਰ-ਜਨਾਹ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਸਪਾ ਦੇ ਮੈਨੇਜਰ ਰਾਹੁਲ, ਗਾਹਕ ਸਤੀਸ਼ ਕੁਮਾਰ ਤੇ ਸਪਾ ਦੇ ਮਾਲਕ ਬ੍ਰਿੱਜ ਗੋਪਾਲ ਤੇ ਸੰਦੀਪ ਹੈ। ਡਿਪਟੀ ਕਮਿਸ਼ਨਰ (ਉੱਤਰ-ਪੱਛਮੀ) ਊਸ਼ਾ ਰੰਗਨਾਨੀ ਨੇ ਕਿਹਾ ਕਿ ਪੀਤਮਪੁਰਾ ਸਥਿਤ ਸਪਾ ਵਿੱਚ ਇੱਕ ਔਰਤ ਦੇ ਜਿਨਸੀ ਸ਼ੋਸ਼ਣ ਬਾਰੇ ਮੌਰੀਆ ਐਨਕਲੇਵ ਪੁਲਿਸ ਸਟੇਸ਼ਨ ਨੂੰ ਇੱਕ ਪੀਸੀਆਰ ਕਾਲ ਪ੍ਰਾਪਤ ਹੋਈ ਸੀ। ਮਾਲਕਾਂ ਕੋਲ ਲਾਇਸੈਂਸ ਸੀ ਤੇ ਐਮਸੀਡੀ ਨੂੰ ਲਾਇਸੈਂਸ ਰੱਦ ਕਰਨ ਤੇ ਇਮਾਰਤ ਨੂੰ ਸੀਲ ਕਰਨ ਲਈ ਸੂਚਿਤ ਕੀਤਾ ਗਿਆ ਹੈ। ਔਰਤ ਨਾਲ ਸਮੂਹਿਕ ਜਬਰ-ਜਨਾਹ ਦੀ ਘਟਨਾ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲੀਸ ਤੇ ਐੱਮਸੀਡੀ ਨੂੰ ਨੋਟਿਸ ਜਾਰੀ ਕੀਤਾ ਹੈ।