ਅਤਿਵਾਦੀ ਹਮਲੇ ਦੀ ਸਾਜ਼ਿਸ਼ ਦੇ ਦੋਸ਼ ਹੇਠ ਚਾਰ ਕਾਬੂ
ਦਿੱਲੀ ਪੁਲੀਸ ਨੇ ਇੱਕ ਕਥਿਤ ਆਈ ਐੱਸ ਆਈ ਦੇ ਅੰਤਰ-ਰਾਜੀ ਅਤਿਵਾਦ ਅਤੇ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਤੇ ਰਾਸ਼ਟਰੀ ਰਾਜਧਾਨੀ ਵਿੱਚ ਅਤਿਵਾਦੀ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਸਾਰੇ ਪੰਜਾਬ...
ਦਿੱਲੀ ਪੁਲੀਸ ਨੇ ਇੱਕ ਕਥਿਤ ਆਈ ਐੱਸ ਆਈ ਦੇ ਅੰਤਰ-ਰਾਜੀ ਅਤਿਵਾਦ ਅਤੇ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਤੇ ਰਾਸ਼ਟਰੀ ਰਾਜਧਾਨੀ ਵਿੱਚ ਅਤਿਵਾਦੀ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਸਾਰੇ ਪੰਜਾਬ ਤੋਂ ਹਨ।
ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕਥਿਤ ਤੌਰ ’ਤੇ ਪਾਕਿਸਤਾਨ ਸਥਿਤ ਆਈ ਐੱਸ ਆਈ ਹੈਂਡਲਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸਨ ਅਤੇ ਪਤਾ ਲੱਗਣ ਤੋਂ ਬਚਣ ਲਈ ਪਾਕਿਸਤਾਨੀ ਹੈਂਡਲਰਾਂ ਦੁਆਰਾ ਉਪਲਬਧ ਕੀਤੇ ਗਏ ਵਿਦੇਸ਼ੀ ਮੋਬਾਈਲ ਨੰਬਰਾਂ ਦੀ ਵਰਤੋਂ ਕਰ ਰਹੇ ਸਨ। ਇੱਕ ਮੁਲਜ਼ਮ ਨੇ ਕਥਿਤ ਤੌਰ ’ਤੇ ਦਿੱਲੀ ਵਿੱਚ ਪੁਲੀਸ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਦੀ ਜਾਸੂਸੀ ਕੀਤੀ ਸੀ ਅਤੇ ਉਸ ਨੂੰ ਗੋਲੀਬਾਰੀ ਦੀ ਘਟਨਾ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਚਾਰ ਮੁਲਾਜ਼ਮਾਂ ਦੀ ਪਛਾਣ ਸ਼ੁਭਦੀਪ ਸਿੰਘ ਉਰਫ ਵਿਸ਼ਾਲ (23) ਅਤੇ ਗੁਰਜੰਟ ਸਿੰਘ ਉਰਫ ਰਿਸ਼ੀ (22) ਵਜੋਂ ਹੋਈ ਹੈ, ਦੋਵੇਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਹਨ; ਸਾਜਨ ਸਿੰਘ ਉਰਫ ਹਨੀ (28) ਅੰਮ੍ਰਿਤਸਰ ਜ਼ਿਲ੍ਹੇ ਤੋਂ ਤੇ ਗਗਨਪ੍ਰੀਤ (24) ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਹੈ। ਪੁਲੀਸ ਨੇ ਕਿਹਾ ਕਿ ਕਥਿਤ ਦੋਸ਼ੀਆਂ ਵਿੱਚੋਂ ਤਿੰਨ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਗਗਨਪ੍ਰੀਤ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਨੇ ਦੋ ਹਥਿਆਰ- ਇੱਕ ਜ਼ਿਗਾਨਾ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ, ਨੌਂ ਜ਼ਿੰਦਾ ਕਾਰਤੂਸ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ।
ਡਿਪਟੀ ਕਮਿਸ਼ਨਰ ਆਫ਼ ਪੁਲੀਸ ਪ੍ਰਵੀਨ ਕੁਮਾਰ ਤ੍ਰਿਪਾਠੀ ਅਨੁਸਾਰ ਇਹ ਕਾਰਵਾਈ ਭਰੋਸੇਯੋਗ ਅਤੇ ਖਾਸ ਖੁਫੀਆ ਜਾਣਕਾਰੀ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ ਕਿ ਆਈ ਐੱਸ ਆਈ ਹੈਂਡਲਰ ਸ਼ਹਿਜ਼ਾਦ ਭੱਟੀ, ਪਾਕਿਸਤਾਨ ਸਥਿਤ ਹੋਰ ਸਾਥੀਆਂ ਨਾਲ ਮਿਲ ਕੇ ਦਿੱਲੀ-ਐੱਨ ਸੀ ਆਰ ਖੇਤਰ ਵਿੱਚ ਅਤਿਵਾਦੀ ਹਮਲੇ ਦੀ ਯੋਜਨਾ ਬਣਾ ਰਿਹਾ ਸੀ।
