DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਥਲ-ਯਮੁਨਾਨਗਰ ਸੜਕ ਚਾਰ ਮਾਰਗੀ ਬਣਾਉਣ ਦਾ ਸਵਾਗਤ

ਥਾਨੇਸਰ ਦੇ ਵਿਧਾਇਕ ਅਸ਼ੋਕ ਅਰੋੜਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਬਜਟ ਵਿੱਚ ਕੈਥਲ-ਯਮੁਨਾਨਗਰ ਸੜਕ ਨੂੰ ਚਾਰ ਮਾਰਗੀ ਬਣਾਉਣ ਦੇ ਐਲਾਨ ਦਾ ਭਰਵਾਂ ਸਵਾਗਤ ਕੀਤਾ ਹੈ। ਅਰੋੜਾ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਉਠਾ ਰਹੇ...

  • fb
  • twitter
  • whatsapp
  • whatsapp
Advertisement

ਥਾਨੇਸਰ ਦੇ ਵਿਧਾਇਕ ਅਸ਼ੋਕ ਅਰੋੜਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਬਜਟ ਵਿੱਚ ਕੈਥਲ-ਯਮੁਨਾਨਗਰ ਸੜਕ ਨੂੰ ਚਾਰ ਮਾਰਗੀ ਬਣਾਉਣ ਦੇ ਐਲਾਨ ਦਾ ਭਰਵਾਂ ਸਵਾਗਤ ਕੀਤਾ ਹੈ। ਅਰੋੜਾ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਉਠਾ ਰਹੇ ਸਨ ਅਤੇ ਉਨ੍ਹਾਂ ਪਿਛਲੇ ਬਜਟ ਸੈਸ਼ਨ ਦੌਰਾਨ ਵੀ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਰੱਖਿਆ ਸੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਹਾਲਾਂਕਿ, ਅਰੋੜਾ ਨੇ ਸਮੁੱਚੇ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਘਾਟੇ ਵਾਲਾ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਜਟ ਵਿੱਚ ਵਿਆਜ ਦੀਆਂ ਕਿਸ਼ਤਾਂ ਚੁਕਾਉਣ ਲਈ ਹੋਰ ਕਰਜ਼ਾ ਲੈਣ ਦੀ ਵਿਵਸਥਾ ਕੀਤੀ ਗਈ ਹੈ। ਅੰਕੜੇ ਪੇਸ਼ ਕਰਦਿਆਂ ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਬਜਟ ਵਿੱਚ 34 ਫੀਸਦੀ ਰਕਮ ਉਧਾਰ ਲਈ ਜਾਵੇਗੀ।

Advertisement
Advertisement
×