Shimla ਵਿੱਚ HRTC ਡਰਾਈਵਰ 'ਤੇ ਹਮਲਾ ਕਰਨ ਦੇ ਦੋਸ਼ ਵਿੱਚ ਹਰਿਆਣਾ ਦੇ ਚਾਰ ਸੈਲਾਨੀ ਗ੍ਰਿਫ਼ਤਾਰ
ਸ਼ਿਮਲਾ ਨੇੜੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੇ ਇੱਕ ਬੱਸ ਡਰਾਈਵਰ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਇੱਕ ਔਰਤ ਸਮੇਤ ਚਾਰ ਸੈਲਾਨੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਪ੍ਰਤਿਭਾ, ਪੰਕਜ, ਵਿਕਾਸ ਕੁਮਾਰ ਅਤੇ ਵਿੱਕੀ ਕੁਮਾਰ...
ਸ਼ਿਮਲਾ ਨੇੜੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੇ ਇੱਕ ਬੱਸ ਡਰਾਈਵਰ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਇੱਕ ਔਰਤ ਸਮੇਤ ਚਾਰ ਸੈਲਾਨੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮਾਂ ਦੀ ਪਛਾਣ ਪ੍ਰਤਿਭਾ, ਪੰਕਜ, ਵਿਕਾਸ ਕੁਮਾਰ ਅਤੇ ਵਿੱਕੀ ਕੁਮਾਰ ਵਜੋਂ ਹੋਈ ਹੈ, ਜੋ ਕਿ ਪੰਚਕੂਲਾ, ਹਰਿਆਣਾ ਦੇ ਅਭੈ ਪੁਰ ਪਿੰਡ ਦੇ ਰਹਿਣ ਵਾਲੇ ਹਨ।
ਇਹ ਘਟਨਾ ਐਤਵਾਰ ਨੂੰ ਕਚੀਘਾਟੀ ਨੇੜੇ ਵਾਪਰੀ, ਜਦੋਂ ਦਿੱਲੀ ਤੋਂ ਸ਼ਿਮਲਾ ਜਾ ਰਹੀ ਇੱਕ HRTC ਵੋਲਵੋ ਬੱਸ ਨੇ ਇੱਕ ਸਕਾਰਪੀਓ ਗੱਡੀ ਨੂੰ ਓਵਰਟੇਕ ਕੀਤਾ, ਜਿਸ ਵਿੱਚ ਇਹ ਵਿਅਕਤੀ ਸਵਾਰ ਸਨ।
ਹਾਲਾਂਕਿ, ਇਸ ਨਾਲ ਮੁਲਜ਼ਮ ਗੁੱਸੇ ਵਿੱਚ ਆ ਗਏ, ਜਿਨ੍ਹਾਂ ਨੇ ਬੱਸ ਨੂੰ ਰੋਕਿਆ ਅਤੇ ਬੱਸ ਡਰਾਈਵਰ 'ਤੇ ਹਮਲਾ ਕਰ ਦਿੱਤਾ, ਜਿਸ ਦੇ ਸਿਰ 'ਤੇ ਸੱਟਾਂ ਲੱਗੀਆਂ।
ਜਿਵੇਂ ਹੀ ਪੁਲੀਸ ਨੂੰ ਸੂਚਨਾ ਮਿਲੀ, ਉਹ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਦੋ ਮੁਲਜ਼ਮਾਂ ਨੂੰ ਮੌਕੇ ਤੋਂ ਹੀ ਦਬੋਚ ਲਿਆ, ਜਦੋਂ ਕਿ ਮੌਕੇ ਤੋਂ ਫ਼ਰਾਰ ਹੋਏ ਦੋ ਹੋਰਾਂ ਨੂੰ ਬਾਅਦ ਵਿੱਚ ਥਿਓਗ (Theog) ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਸ਼ਿਮਲਾ ਦੇ ਐੱਸ ਐੱਸ ਪੀ ਗੌਰਵ ਸਿੰਘ ਨੇ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਭਾਰਤੀ ਨਿਆ ਸੰਹਿਤਾ (BNS), 2023 ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਚੱਲ ਰਹੀ ਹੈ।
ਇਸ ਘਟਨਾ ਨੇ HRTC ਡਰਾਈਵਰਾਂ ਨੂੰ ਵੀ ਨਾਰਾਜ਼ ਕਰ ਦਿੱਤਾ, ਜਿਨ੍ਹਾਂ ਨੇ ਸ਼ਿਮਲਾ ਵਿੱਚ ਪ੍ਰਦਰਸ਼ਨ ਕੀਤਾ ਅਤੇ HRTC ਕਰਮਚਾਰੀਆਂ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

