ਪੱਤਰ ਪ੍ਰੇਰਕ
ਪੰਚਕੂਲਾ, 30 ਨਵੰਬਰ
ਹਰਿਆਣਾ ਸਰਕਾਰ ਵੱਲੋਂ ਲੜਕੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦੀ ਯੋਜਨਾ ਤਹਿਤ ਸਰਕਾਰੀ ਕਾਲਜਾਂ ਨੂੰ ਕੁੜੀਆਂ ਦਾ ਡਾਟਾ 3 ਦਸੰਬਰ, 2021 ਤੱਕ ਪੋਰਟਲ ’ਤੇ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਗ੍ਰਾਮੀਣ ਖੇਤਰ ਦੀਆਂ ਜੋ ਕੁੜੀਆਂ ਪਿੰਡ ਤੋਂ ਸ਼ਹਿਰ ਦੇ ਸਰਕਾਰੀ ਕਾਲਜਾਂ ਵਿੱਚ ਰੋਜ਼ਾਨਾ ਪੜ੍ਹਨ ਆਉਂਦੀਆਂ ਹਨ, ਉਨ੍ਹਾਂ ਲਈ ਸੂਬਾ ਸਰਕਾਰ ਵੱਲੋਂ ਮੁਫ਼ਤ ਬੱਸ ਪਾਸ ਦੀ ਸਹੂਲਤ ਸ਼ੁਰੂ ਕੀਤੀ ਹੋਈ ਹੈ। ਇਸ ਸਬੰਧੀ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪਿੰਡਾਂ ਤੋਂ ਆਉਣ ਵਾਲੀਆਂ ਲੜਕੀਆਂ ਦੇ ਵੇਰਵੇ https://collegeerp.highereduhry.ac.in ’ਤੇ ਅਪਲੋਡ ਕਰਨ।