Hindu High School Ladwa ’ਚ ਮੁਫਤ ਮੈਡੀਕਲ ਜਾਂਚ ਕੈਂਪ
ਹਿੰਦੂ ਹਾਈ ਸਕੂਲ ਲਾਡਵਾ ਦੇ ਸਥਾਪਨਾ ਦਿਵਸ ਮੌਕੇ ਸਕੂਲ ਕੈਂਪਸ ਵਿਚ ਆਯੁਰਵੈਦਿਕ ਤੇ ਹੋਮਿਓਪੈਥਿਕ ਮੁਫਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ ਜਿਸ ’ਚ ਜ਼ਿਲ੍ਹਾ ਆਯੁਰਵੈਦਿਕ ਅਧਿਕਾਰੀ ਡਾ. ਮੰਜੂ ਸ਼ਰਮਾ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਵੱਡੀ ਗਿਣਤੀ ਲੋਕਾਂ ਨੇ ਸਿਹਤ ਜਾਂਚ...
ਹਿੰਦੂ ਹਾਈ ਸਕੂਲ ਲਾਡਵਾ ਦੇ ਸਥਾਪਨਾ ਦਿਵਸ ਮੌਕੇ ਸਕੂਲ ਕੈਂਪਸ ਵਿਚ ਆਯੁਰਵੈਦਿਕ ਤੇ ਹੋਮਿਓਪੈਥਿਕ ਮੁਫਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ ਜਿਸ ’ਚ ਜ਼ਿਲ੍ਹਾ ਆਯੁਰਵੈਦਿਕ ਅਧਿਕਾਰੀ ਡਾ. ਮੰਜੂ ਸ਼ਰਮਾ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਵੱਡੀ ਗਿਣਤੀ ਲੋਕਾਂ ਨੇ ਸਿਹਤ ਜਾਂਚ ਕਰਵਾਈ। ਸਕੂਲ ਪੁੱਜਣ ’ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨ ਗਰਗ ਅਤੇ ਸਕੂਲ ਸਟਾਫ ਨੇ ਮੁੱਖ ਮਹਿਮਾਨ ਦਾ ਸੁਆਗਤ ਕੀਤਾ। ਸਕੂਲ ਦੇ ਪ੍ਰਧਾਨ ਪਵਨ ਗਰਗ ਨੇ ਕੁਰੂਕਸ਼ੇਤਰ ਤੋਂ ਆਈ ਡਾਕਟਰਾਂ ਦੀ ਟੀਮ ਡਾ. ਪ੍ਰਗਤੀ ਭੂਟਾਨੀ, ਡਾ. ਮੋਨਿਕਾ ਗੁਪਤਾ, ਡਾ. ਮੀਨਾ, ਡਾ. ਮੈਹਲਾ, ਡਾ. ਰਵੀ ਕੁਮਾਰ, ਡਾ. ਸੁਧੀਰ, ਡਾ. ਪੁਲਕਿਤ, ਡਾ. ਰਾਜੀਵ ਬੀਰਵਾਲ, ਡਾ. ਸੋਨਾਕਸ਼ੀ, ਡਾ. ਮਹਿੰਦਰ, ਡਾ. ਮਨੋਜ ਕੁਮਾਰ, ਸਤਿਆਵੀਰ ਫਾਰਮਾਸਿਸਟ, ਧਰਮਵੀਰ ਤੇ ਰੀਨਾ ਦਾ ਸੁਆਗਤ ਕੀਤਾ। ਹਿੰਦੂ ਹਾਈ ਸਕੂਲ ਦੀ ਸਥਾਪਨਾ ਨੂੰ ਅੱਜ 56 ਸਾਲ ਪੂਰੇ ਹੋਣ ’ਤੇ ਹਵਨ ਯੱਗ ਵੀ ਕਰਵਾਇਆ ਗਿਆ। ਸਕੂਲੀ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮੁੱਖ ਮਹਿਮਾਨ ਡਾ. ਮੰਜੂ ਸ਼ਰਮਾ ਨੇ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਸਮੂਹ ਸਟਾਫ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਿੰਦੂ ਹਾਈ ਸਕੂਲ ਲਾਡਵਾ ਸਿੱਖਿਆ, ਸੰਸਕਾਰ ਤੇ ਸਮਾਜਿਕ ਸੇਵਾ ਦੇ ਖੇਤਰ ਵਿਚ ਨਿਰੰਤਰ ਵਧੀਆ ਕਾਰਜ ਕਰ ਰਿਹਾ ਹੈ। ਉਨਾਂ ਕਿਹਾ ਕਿ ਵਰਤਮਾਨ ਸਮੇਂ ਵਿਚ ਸਿਹਤ ਜਾਗਰੂਕਤਾ ਬਹੁਤ ਜਰੂਰੀ ਹੈ ਤੇ ਇਸ ਤਰ੍ਹਾਂ ਦੇ ਮੁਫਤ ਮੈਡੀਕਲ ਕੈਂਪ ਸਮਾਜ ਲਈ ਲਾਭਕਾਰੀ ਸਿੱਧ ਹੁੰਦੇ ਹਨ। ਉਨ੍ਹਾਂ ਨੇ ਸਕੂਲ ਵੱਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ ਕੀਮਤਾਂ, ਅਨੁਸ਼ਾਸਨ ਤੇ ਰਾਸ਼ਟਰ ਭਗਤੀ ਦੀ ਭਾਵਨਾ ਵਿਕਸਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

