ਪੱਤਰ ਪ੍ਰੇਰਕ
ਫਰੀਦਾਬਾਦ, 28 ਮਈ
ਇੱਥੋਂ ਦੇ ਸੈਕਟਰ-9 ਦੇ ਸਿੰਘ ਸਭਾ ਗੁਰਦੁਆਰੇ ਵਿੱਚ ਸਥਾਨਕ ਸੰਗਤ ਦੇ ਸਹਿਯੋਗ ਨਾਲ ਖੋਲ੍ਹੀ ਗਈ ਹੋਮਿਓਪੈਥੀ ਡਿਸਪੈਂਸਰੀ ’ਚ ਮੁਫ਼ਤ ਇਲਾਜ ਜਾਰੀ ਹੈ ਤੇ ਇੱਥੇ ਡਾ. ਸਰਬਜੀਤ ਕੌਰ ਭੁੱਲਰ ਵੱਲੋਂ ਨਿਸ਼ਕਾਮ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸਿੰਘ ਸਭਾ ਦੇ ਪ੍ਰਧਾਨ ਮਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਥੇ ਚਮੜੀ ਦੀਆਂ ਬਿਮਾਰੀਆਂ ਤੋਂ ਇਲਾਵਾ ਹੋਰਨਾਂ ਬਿਮਾਰੀਆਂ ਦੇ ਢੁੱਕਵੇ ਇਲਾਜ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਗੱਲਬਾਤ ਕਰਦਿਆਂ ਸਿੰਘ ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਢੁਕੱਵੇਂ ਇਲਾਜ ਲਈ ਡਿਸਪੈਂਸਰੀ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇੱਥੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।