DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Fuel Price Hike: ਕਾਂਗਰਸ ਵੱਲੋਂ ਤੇਲ ਕੀਮਤਾਂ ਦੇ ਮੁੱਦੇ ’ਤੇ ਪ੍ਰਦਰਸ਼ਨ

ਜ਼ਿਲਾ ਕਾਂਗਰਸ ਕਮੇਟੀ ਨੇ ਅੱਜ ਕੁਰੂਕਸ਼ੇਤਰ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਕਾਂਗਰਸ ਕਾਰਕੁਨ ਜ਼ਿਲ੍ਹਾ ਪੰਚਾਇਤ ਭਵਨ ਵਿੱਚ ਇੱਕਠੇ ਹੋਏ। ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਵਾ ਸਿੰਘ ਨੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ। ਕਾਂਗਰਸੀ ਵਰਕਰਾਂ ਨੇ ਭਾਜਪਾ ਸਰਕਾਰ ਖ਼ਿਲਾਫ਼ ਨਆਰੇਬਾਜ਼ੀ...

  • fb
  • twitter
  • whatsapp
  • whatsapp
featured-img featured-img
ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਦੀ ਅਗਵਾਈ ਹੇਠ ਮੁਜ਼ਾਹਰਾ ਕਰਦੇ ਹੋਏ ਕਾਂਗਰਸੀ ਵਿਧਾਇਕ ਅਤੇ ਆਗੂ।
Advertisement

ਜ਼ਿਲਾ ਕਾਂਗਰਸ ਕਮੇਟੀ ਨੇ ਅੱਜ ਕੁਰੂਕਸ਼ੇਤਰ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਕਾਂਗਰਸ ਕਾਰਕੁਨ ਜ਼ਿਲ੍ਹਾ ਪੰਚਾਇਤ ਭਵਨ ਵਿੱਚ ਇੱਕਠੇ ਹੋਏ। ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਵਾ ਸਿੰਘ ਨੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ। ਕਾਂਗਰਸੀ ਵਰਕਰਾਂ ਨੇ ਭਾਜਪਾ ਸਰਕਾਰ ਖ਼ਿਲਾਫ਼ ਨਆਰੇਬਾਜ਼ੀ ਕੀਤੀ। ਉਨ੍ਹਾਂ ਵਧਦੀ ਮੰਹਿਗਾਈਂ, ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਨਾਲ-ਨਾਲ ਨੀਟ ਪ੍ਰੀਖਿਆ ਰੱਦ ਕਰਨ ’ਤੇ ਭਾਜਪਾ ਨੂੰ ਨਿਸ਼ਾਨਾ ਬਣਾਇਆ। ਕਾਂਗਰਸੀਆਂ ਨੇ ਪੰਚਾਇਤ ਭਵਨ ਤੋਂ ਲੈ ਕੇ ਮਿਨੀ ਸਕਤਰੇਤ ਤਕ ਪੈਦਲ ਮਾਰਚ ਕੀਤਾ ਅਤੇ ਮਿਨੀ ਸਕਤਰੇਤ ਵਿੱਚ ਰਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ।

ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਨੇ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਸਰਕਾਰ ਹਰ ਮੋਰਚੇ ’ਤੇ ਅਸਫਲ ਸਾਬਤ ਹੋਈ ਹੈ। ਲਗਾਤਾਰ ਵਧ ਰਹੀ ਮੰਹਿਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਪੈਟਰੋਲ, ਡੀਜ਼ਲ ਅਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇਸ ਦਾ ਸਭ ਤੋਂ ਵੱਧ ਅਸਰ ਗ਼ਰੀਬ ਅਤੇ ਮੱਧ ਵਰਗ ’ਤੇ ਪੈ ਰਿਹਾ ਹੈ। ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੈ ਨੀਟ ਪ੍ਰੀਖਿਆ ਨਾਲ ਜੁੜੇ ਵਿਵਾਦ ਨੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਭਰੋਸਾ ਤੋੜ ਦਿੱਤਾ ਹੈ। ਥਾਨੇਸਰ ਦੇ ਵਿਧਾਇਕ ਅਸ਼ੋਕ ਅਰੋੜਾ ਨੇ ਕਿਹਾ ਕਿ ਭਾਜਪਾ ਸਰਕਾਰ ਸਿਰਫ਼ ਦਾਅਵੇ ਕਰਦੀ ਹੈ ਪਰ ਜ਼ਮੀਨੀ ਪੱਧਰ ’ਤੇ ਲੋਕ ਦੁਖੀ ਹਨ। ਕਿਸਾਨਾਂ, ਮਜ਼ਦੂਰਾਂ, ਕਾਰੋਬਾਰੀਆਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਭਾਜਪਾ ਨੇ ਸਿਰਫ਼ ਚਾਰ ਦਿਨਾਂ ਵਿੱਚ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਭਾਜਪਾ ਦੇ ਕਾਰਜਕਾਲ ਦੌਰਾਨ ਪ੍ਰਾਪਰਟੀ ਡੀਲਰ ਵਧ-ਫੁੱਲ ਰਹੇ ਹਨ ਕਿਉਂਕਿ ਸੀਨੀਅਰ ਭਾਜਪਾ ਆਗੂ ਇਸ ਕਾਰੋਬਾਰ ਵਿੱਚ ਸ਼ਾਮਲ ਹਨ। ਕਾਂਗਰਸ ਲੋਕਾਂ ਦੀ ਆਵਾਜ਼ ਬਣ ਕੇ ਸੜਕਾਂ ’ਤੇ ਉਤਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਲੋਕ ਭਾਜਪਾ ਨੂੰ ਢੁਕਵਾਂ ਜਵਾਬ ਦੇਣਗੇ।

Advertisement

ਸ਼ਾਹਬਾਦ ਦੇ ਵਿਧਾਇਕ ਰਾਮ ਕਰਣ ਕਾਲਾ ਨੇ ਕਿਹਾ ਕਿ ਸੂਬੇ ਤੇ ਦੇਸ਼ ਵਿਚ ਲਗਾਤਾਰ ਮਹਿੰਗਾਈ ਵਧ ਰਹੀ ਹੈ ਪਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਇ ਸਿਰਫ਼ ਪ੍ਰਚਾਰ ਵਿਚ ਲੱਗੀ ਹੋਈ ਹੈ। ਪਿਹੋਵਾ ਦੇ ਵਿਧਾਇਕ ਮਨਦੀਪ ਚੱਠਾ ਨੇ ਕਿਹਾ ਕਿ ਅੱਜ ਨੌਜਵਾਨ ਬੇਰੁਜ਼ਗਾਰ ਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਤੋਂ ਪ੍ਰੇਸ਼ਾਨ ਹਨ। ਸਾਬਕਾ ਸੰਸਦ ਮੈਂਬਰ ਕੈਲਾਸ਼ੋ ਸੈਣੀ ਨੇ ਵੀ ਭਾਜਪਾ ਸਰਕਾਰ ਨੂੰ ਹਰ ਮੋਰਚੇ ’ਤੇ ਅਸਫਲ ਕਰਾਰ ਦਿੱਤਾ।

Advertisement

Advertisement
×