ਚੋਰੀ ਮਾਮਲੇ ’ਚ ਫ਼ਰਾਰ ਮੁਲਜ਼ਮ ਕਾਬੂ
ਸੀਆਈਏ ਰਤੀਆ ਕਮ ਏਵੀਟੀ ਸਟਾਫ਼ ਦੀ ਟੀਮ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਲੰਮੇ ਸਮੇਂ ਤੋਂ ਫਰਾਰ ਚੱਲ ਰਹੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਹਰਜਿੰਦਰ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਵਾਰਡ ਨੰਬਰ 10...
Advertisement
ਸੀਆਈਏ ਰਤੀਆ ਕਮ ਏਵੀਟੀ ਸਟਾਫ਼ ਦੀ ਟੀਮ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਲੰਮੇ ਸਮੇਂ ਤੋਂ ਫਰਾਰ ਚੱਲ ਰਹੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਹਰਜਿੰਦਰ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਵਾਰਡ ਨੰਬਰ 10 ਰਤੀਆ ਜ਼ਿਲ੍ਹਾ ਫਤਿਹਾਬਾਦ ਵਜੋਂ ਹੋਈ ਹੈ। ਮੁਲਜ਼ਮ ਵਿਰੁੱਧ ਥਾਣਾ ਸ਼ਹਿਰ ਰਤੀਆ ਵਿੱਚ ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਮਨਜਿੰਦਰ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲੀਸ ਪਾਰਟੀ ਰਤੀਆ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ, ਜਿਸ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
Advertisement
Advertisement