27 ਸਾਲ ਪੁਰਾਣੇ ਮਾਮਲੇ ’ਚ ਭਗੌੜਾ ਕਾਬੂ
ਥਾਣਾ ਸਦਰ ਰਤੀਆ ਦੀ ਪੁਲੀਸ ਨੇ 27 ਸਾਲ ਪੁਰਾਣੇ ਮਾਮਲੇ ਵਿੱਚ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪ੍ਰਤਾਪ ਸਿੰਘ ਵਾਸੀ ਨੁਕੇਰੀਆ ਥਾਣਾ ਅਰਨੀਵਾਲਾ ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਵਜੋਂ ਹੋਈ ਹੈ। ਸਦਰ ਰਤੀਆ ਪੁਲੀਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਬਿਜੇਂਦਰ...
Advertisement
ਥਾਣਾ ਸਦਰ ਰਤੀਆ ਦੀ ਪੁਲੀਸ ਨੇ 27 ਸਾਲ ਪੁਰਾਣੇ ਮਾਮਲੇ ਵਿੱਚ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪ੍ਰਤਾਪ ਸਿੰਘ ਵਾਸੀ ਨੁਕੇਰੀਆ ਥਾਣਾ ਅਰਨੀਵਾਲਾ ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਵਜੋਂ ਹੋਈ ਹੈ। ਸਦਰ ਰਤੀਆ ਪੁਲੀਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਬਿਜੇਂਦਰ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਲੰਬੇ ਸਮੇਂ ਤੋਂ ਭਗੌੜਾ ਮੁਲਜ਼ਮ ਪ੍ਰਤਾਪ ਸਿੰਘ ਉਨ੍ਹਾਂ ਦੇ ਇਲਾਕੇ ਵਿੱਚ ਦੇਖਿਆ ਗਿਆ ਹੈ। ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲੀਸ ਟੀਮ ਨੇ ਚੌਕਸੀ ਵਧਾ ਦਿੱਤੀ ਅਤੇ ਮੁਲਜ਼ਮ ਨੂੰ ਫੜਨ ਲਈ ਯੋਜਨਾਬੱਧ ਛਾਪੇਮਾਰੀ ਕੀਤੀ। ਮੁਲਜ਼ਮ ਵਿਰੁੱਧ ਥਾਣਾ ਸਦਰ ਰਤੀਆ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕਾਫ਼ੀ ਸਮੇਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਿਹਾ ਸੀ ਜਿਸ ਕਾਰਨ ਉਸਨੂੰ ਭਗੌੜਾ ਐਲਾਨਿਆ ਸੀ।
Advertisement
Advertisement
