ਪੱਤਰ ਪ੍ਰੇਰਕ
ਫਰੀਦਬਾਦ, 23 ਅਕਤੂਬਰ
ਕ੍ਰਾਈਮ ਬ੍ਰਾਂਚ ਸੈਕਟਰ-56 ਦੀ ਟੀਮ ਨੇ ਗਊ ਤਸਕਰੀ ਦੇ ਮਾਮਲੇ ‘ਚ 1 ਸਾਲ ਤੋਂ ਭਗੌੜੇ 5000 ਰੁਪਏ ਦੇ ਇਨਾਮੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ‘ਚ 3 ਮੁੱਖ ਦੋਸ਼ੀ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਗ੍ਰਿਫ਼ਤਾਰ ਵਿਅਕਤੀ ਦਾ ਨਾਮ ਨਦੀਮ ਹੈ। ਮੁਲਜ਼ਮ ਪਲਵਲ ਜ਼ਿਲ੍ਹੇ ਦੇ ਉਤਾਵੜ ਪਿੰਡ ਦਾ ਰਹਿਣ ਵਾਲਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਉਸ ਨੂੰ ਉਤਾਵੜ ਚੌਕ ਤੋਂ ਛਾਪੇਮਾਰੀ ਕਰਕੇ ਗਊ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪਿਛਲੇ 1 ਸਾਲ ਤੋਂ ਭਗੌੜਾ ਸੀ, ਜਿਸ ਲਈ ਦੋਸ਼ੀ ‘ਤੇ 5000 ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਪਹਿਲਾਂ ਵੀ ਕਈ ਵਾਰ ਜੇਲ੍ਹ ਜਾ ਚੁੱਕਾ ਹੈ। ਪੁੱਛ-ਪੜਤਾਲ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ ਹੈ। ਪੁਲੀਸ ਵੱਲੋਂ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।