ਕਈ ਮਾਮਲਿਆਂ ’ਚ ਲੋੜੀਂਦੇ ਭਗੌੜੇ ਕਾਬੂ
ਫਤਿਹਾਬਾਦ ਪੁਲੀਸ ਨੇ ਲੰਬੇ ਸਮੇਂ ਤੋਂ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਦੇ ਇੰਸਪੈਕਟਰ ਕੁਲਦੀਪ ਸਿੰਘ ਦੇ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਉਰਫ਼ ਮੋਨੂੰ ਵਾਸੀ ਬਿਗੜ ਵਜੋਂ ਹੋਈ ਹੈ। ਪੁਲੀਸ ਟੀਮ ਨੇ ਮੁਲਜ਼ਮ ਦੀਆਂ ਗਤੀਵਿਧੀਆਂ ਅਤੇ ਹਰਕਤਾਂ...
ਫਤਿਹਾਬਾਦ ਪੁਲੀਸ ਨੇ ਲੰਬੇ ਸਮੇਂ ਤੋਂ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਦੇ ਇੰਸਪੈਕਟਰ ਕੁਲਦੀਪ ਸਿੰਘ ਦੇ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਉਰਫ਼ ਮੋਨੂੰ ਵਾਸੀ ਬਿਗੜ ਵਜੋਂ ਹੋਈ ਹੈ। ਪੁਲੀਸ ਟੀਮ ਨੇ ਮੁਲਜ਼ਮ ਦੀਆਂ ਗਤੀਵਿਧੀਆਂ ਅਤੇ ਹਰਕਤਾਂ ’ਤੇ ਲਗਾਤਾਰ ਨਜ਼ਰ ਰੱਖਣ ਤੋਂ ਬਾਅਦ ਕੱਲ੍ਹ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਲੰਬੇ ਸਮੇਂ ਤੋਂ ਪੁਲੀਸ ਤੋਂ ਲੁਕਿਆ ਹੋਇਆ ਸੀ। ਗ੍ਰਿਫ਼ਤਾਰ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਹੋਰ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਪੀ ਓ ਸਟਾਫ ਫਤਿਹਾਬਾਦ ਨੇ ਇੱਕ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਗੁਜਰਾਤ ਵਿੱਚ ਲੰਬੇ ਸਮੇਂ ਤੋਂ ਭਗੌੜਾ ਸੀ। ਇੰਸਪੈਕਟਰ ਯਾਦਵੇਂਦਰ ਦੇ ਅਨੁਸਾਰ ਮੁਲਜ਼ਮ ਦੀ ਪਛਾਣ ਰਾਹੁਲ ਵਾਸੀ ਪਟਨਾ (ਬਿਹਾਰ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਮੁਲਜ਼ਮ ਗੁਜਰਾਤ ਵਿੱਚ ਰਹਿ ਰਿਹਾ ਸੀ। ਸਥਾਨ ਦੀ ਪੁਸ਼ਟੀ ਕਰਨ ਤੋਂ ਬਾਅਦ ਟੀਮ ਨੇ ਛਾਪਾ ਮਾਰਿਆ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਜਸਥਾਨ ਵਿੱਚ ਕੁੱਲ 18 ਮਾਮਲਿਆਂ ਵਿੱਚ ਭਗੌੜਾ ਅਪਰਾਧੀ ਵੀ ਐਲਾਨਿਆ ਗਿਆ ਸੀ ਅਤੇ ਉਹ ਫਰਾਰ ਸੀ।

