DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਣਤੰਤਰ ਦਿਵਸ ਸਮਾਰੋਹ ਲਈ ਫੁੱਲ ਡਰੈੱਸ ਰਿਹਰਸਲ

ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਅੱਜ ਅਨਾਜ ਮੰਡੀ ਪਿਹੋਵਾ ਵਿੱਚ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ| ਰਿਹਰਸਲ ਵਿੱਚ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਅਤੇ ਪਰੇਡ ਦੀ ਸਲਾਮੀ ਦੇ ਨਾਲ-ਨਾਲ ਸਾਰੇ ਵਿਦਿਆਰਥੀਆਂ ਨੇ ਆਪੋ-ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ...

  • fb
  • twitter
  • whatsapp
  • whatsapp
featured-img featured-img
ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਕਰਦੇ ਹੋਏ ਵਿਦਿਆਰਥੀ।
Advertisement

ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਅੱਜ ਅਨਾਜ ਮੰਡੀ ਪਿਹੋਵਾ ਵਿੱਚ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ| ਰਿਹਰਸਲ ਵਿੱਚ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਅਤੇ ਪਰੇਡ ਦੀ ਸਲਾਮੀ ਦੇ ਨਾਲ-ਨਾਲ ਸਾਰੇ ਵਿਦਿਆਰਥੀਆਂ ਨੇ ਆਪੋ-ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਵੱਲੋਂ ਲਗਾਤਾਰ ਅਭਿਆਸ ਕਰਨ ਕਾਰਨ ਸਾਰੀਆਂ ਪੇਸ਼ਕਾਰੀਆਂ ਸ਼ਾਨਦਾਰ ਰਹੀਆਂ। ਗਣਤੰਤਰ ਦਿਵਸ ਸਮਾਰੋਹ ਦੀ ਅੰਤਿਮ ਰਿਹਰਸਲ ਵਿੱਚ ਐੱਸ ਡੀ ਐੱਮ ਅਨਿਲ ਕੁਮਾਰ ਦੂਨ ਨੇ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਰਨਾਲ ਦੀ ਮੇਅਰ ਰੇਣੂ ਬਾਲਾ ਗੁਪਤਾ ਅਨਾਜ ਮੰਡੀ ਪਿਹੋਵਾ ਵਿੱਚ ਕੌਮੀ ਝੰਡਾ ਲਹਿਰਾਉਣਗੇ ਅਤੇ ਪਰੇਡ ਦੀ ਸਲਾਮੀ ਲੈਣਗੇ| ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਰਾਮ ਰਾਜ, ਪ੍ਰਿੰਸੀਪਲ ਨਵਨੀਤ ਕੌਰ, ਪੀ ਟੀ ਆਈ ਕਿਰਨ ਕੁਮਾਰ, ਚੰਦਰ ਪ੍ਰਕਾਸ਼, ਦਿਨੇਸ਼ ਭਾਟੀਆ ਤੇ ਦਲਵਿੰਦਰ ਸਿੰਘ ਹਾਜ਼ਰ ਸਨ।

ਡੀ ਸੀ ਨੇ ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲਿਆ

ਜੀਂਦ (ਮਹਾਂਵੀਰ ਮਿੱਤਲ): ਡਿਪਟੀ ਕਮਿਸ਼ਨਰ ਮੁਹੰਮਦ ਇਮਰਾਨ ਰਜ਼ਾ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਮਾਗਮ ਵਾਲੀ ਜਗ੍ਹਾ ਦਾ ਦੌਰਾ ਕਰਦੇ ਹੋਏ ਦੱਸਿਆ ਕਿ ਇਸ ਵਾਰ ਪੁਲੀਸ ਲਾਈਨ ਵਿੱਚ ਮਨਾਏ ਜਾ ਰਹੇ 77ਵੇਂ ਗਣਤੰਤਰ ਦਿਵਸ ਮੌਕੇ ਬਤੌਰ ਮੁੱਖ ਮਹਿਮਾਨ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਹਰਿਆਣਾ ਸਰਕਾਰ ਕੌਮੀ ਤਿਰੰਗਾ ਲਹਿਰਾਉਣਗੇ। ਗਣਤੰਤਰ ਦਿਵਸ 26 ਜਨਵਰੀ ਨੂੰ ਸਵੇਰੇ 9.58 ’ਤੇ ਝੰਡਾ ਲਹਿਰਾਉਣ ਨਾਲ ਸ਼ੁਰੂ ਹੋਵੇਗਾ ਅਤੇ ਮੰਤਰੀ ਝੰਡਾ ਲਹਿਰਾਉਣ ਦੇ ਨਾਲ ਪਰੇਡ ਦਾ ਨਿਰੀਖਣ ਕਰਦੇ ਹੋਏ ਮਾਰਚ ਪਾਸਟ ਦੀ ਸਲਾਮੀ ਲੈਣਗੇ। ਇਸ ਤੋਂ ਪਹਿਲਾਂ ਇੱਥੇ ਗੋਹਾਣਾ ਰੋਡ ’ਤੇ ਸ਼ਹੀਦੀ ਯਾਦਗਾਰ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਪ-ਮੰਡਲ ਪੱਧਰ ’ਤੇ ਵੀ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਜਾਵੇਗਾ।

Advertisement

Advertisement
Advertisement
×