DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gangster Vinod Pannu ਦੀ ਹਿਸਾਰ ਜ਼ਿਲ੍ਹਾ ਅਦਾਲਤ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ 

ਘਟਨਾ ਤੋਂ ਬਾਅਦ ਮੌਕੇ 'ਤੇ ਭਾਰੀ ਪੁਲੀਸ ਫ਼ੋਰਸ ਤਾਇਨਾਤ

  • fb
  • twitter
  • whatsapp
  • whatsapp
Advertisement

ਵੀਰਵਾਰ ਦੁਪਹਿਰ ਨੂੰ ਹਿਸਾਰ ਦੀ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਮੁੱਖ ਗੇਟ 'ਤੇ ਦੋ ਹਮਲਾਵਰਾਂ ਵੱਲੋਂ ਗੈਂਗਸਟਰ ਵਿਨੋਦ ਪੰਨੂ ਉਰਫ਼ ਕਾਨਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਪੁਲੀਸ ਨੇ ਦੱਸਿਆ ਕਿ ਜਦੋਂ ਇਹ ਹਮਲਾ ਹੋਇਆ ਤਾਂ ਪੰਨੂ ਅਦਾਲਤੀ ਪੇਸ਼ੀ ਤੋਂ ਬਾਅਦ ਆਪਣੇ ਸਾਥੀਆਂ ਨਾਲ ਕੰਪਲੈਕਸ ਵਿੱਚੋਂ ਬਾਹਰ ਜਾ ਰਿਹਾ ਸੀ।

Advertisement

ਪੁਲੀਸ ਨੇ ਦੱਸਿਆ ਕਿ ਉਡੀਕ ਵਿੱਚ ਬੈਠੇ ਦੋ ਹਮਲਾਵਰਾਂ ਨੇ ਅਦਾਲਤ ਦੇ ਗੇਟ 'ਤੇ ਪੰਨੂ 'ਤੇ ਹਮਲਾ ਕੀਤਾ ਅਤੇ ਇੱਕ ਤੋਂ ਬਾਅਦ ਇੱਕ 10 ਗੋਲੀਆਂ ਚਲਾਈਆਂ।

Advertisement

ਖ਼ਬਰਾਂ ਮੁਤਾਬਕ ਇੱਕ ਹਮਲਾਵਰ ਨੂੰ ਕੁਝ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ, ਪਰ ਪੁਲੀਸ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਹ ਕਤਲ ਗੈਂਗਾਂ ਦੀ ਆਪਸੀ ਰੰਜਿਸ਼ ਦਾ ਨਤੀਜਾ ਹੈ।

ਘਟਨਾ ਤੋਂ ਬਾਅਦ ਮੌਕੇ 'ਤੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਅਤੇ ਇਲਾਕੇ ਨੂੰ ਘੇਰ ਲਿਆ ਗਿਆ।

ਹਾਂਸੀ ਜ਼ਿਲ੍ਹੇ ਦੇ ਪਿੰਡ ਥੂਰਾਨਾ ਦਾ ਰਹਿਣ ਵਾਲੇ ਪੰਨੂ ਵਿਰੁੱਧ ਕਤਲ ਸਮੇਤ 31 ਅਪਰਾਧਿਕ ਮਾਮਲੇ ਦਰਜ ਸਨ। ਪੁਲੀਸ ਨੇ ਦੱਸਿਆ ਕਿ ਉਸ ਦੀਆਂ ਗਤੀਵਿਧੀਆਂ ਦਿੱਲੀ-ਐੱਨ ਸੀ ਆਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਫੈਲੀਆਂ ਹੋਈਆਂ ਸਨ।

Advertisement
×