ਪੱਤਰ ਪ੍ਰੇਰਕ
ਕਾਲਾਂਵਾਲੀ, 31 ਅਗਸਤ
ਖੇਤਰ ਦੇ ਪਿੰਡ ਨੂਹੀਆਂਵਾਲੀ ਦੀ ਇੱਕ ਮੁਟਿਆਰ ਘਰੋਂ ਭੇਤ-ਭਰੇ ਹਾਲਾਤ ਵਿੱਚ ਲਾਪਤਾ ਹੋ ਗਈ। ਥਾਣਾ ਔਢਾਂ ਦੀ ਪੁਲੀਸ ਨੇ ਲੜਕੀ ਦੇ ਭਰਾ ਦੀ ਸ਼ਿਕਾਇਤ ’ਤੇ ਲੜਕੀ ਦੇ ਲਾਪਤਾ ਹੋਣ ਦਾ ਕੇਸ ਦਰਜ ਕਰ ਲਿਆ ਹੈ। ਲੜਕੀ ਦੇ ਭਰਾ ਨੇ ਦੱਸਿਆ ਕਿ 30 ਅਗਸਤ ਨੂੰ ਉਸ ਦੀ ਭੈਣ ਸਵੇਰੇ 10 ਵਜੇ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਸੀ ਜੋ ਅਜੇ ਤੱਕ ਘਰ ਨਹੀਂ ਪਰਤੀ। ਉਨ੍ਹਾਂ ਨੇ ਆਂਢ ਗੁਆਂਢ ਅਤੇ ਰਿਸਤੇਦਾਰੀਆਂ ਵਿੱਚ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਅਤਾ ਪਤਾ ਨਹੀਂ ਲੱਗ ਸਕਿਆ। ਥਾਣਾ ਇੰਚਾਰਜ ਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ।